ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਨੇ ਕੈਂਪ ਲਗਾ ਕੇ ਸਮੱਸਿਆਵਾਂ ਸੁਣੀਆਂ

08:03 AM Aug 07, 2024 IST
ਕੈਂਪ ਦੌਰਾਨ ਸਮੱਸਿਆਵਾਂ ਸੁਣਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਪੱਤਰ ਪ੍ਰੇਰਕ
ਰਤੀਆ, 6 ਅਗਸਤ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਦੱਸਿਆ ਕਿ ਉਪ ਮੰਡਲ ਪੱਧਰ ’ਤੇ ਲਗਾਏ ਗਏ ਕੈਂਪ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਵੇਰੇ 9 ਤੋਂ 11 ਵਜੇ ਤੱਕ ਹੱਲ ਕੈਂਪ ਲਗਾ ਕੇ ਸਮੱਸਿਆਵਾਂ ਦਾ ਹੱਲ ਕਰਕੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ। ਕੈਂਪ ਵਿੱਚ ਅੱਜ ਕੁੱਲ 6 ਸਮੱਸਿਆਵਾਂ ਆਈਆਂ, ਜਿਨ੍ਹਾਂ ਵਿੱਚੋਂ 2 ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਜੋ ਯੋਗ ਵਿਅਕਤੀ ਆਪਣੇ ਪਰਿਵਾਰਕ ਸ਼ਨਾਖਤੀ ਕਾਰਡਾਂ ਵਿੱਚ ਤਰੁੱਟੀਆਂ ਕਾਰਨ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਕੈਂਪ ਰਾਹੀਂ ਉਨ੍ਹਾਂ ਦੀਆਂ ਤਰੁੱਟੀਆਂ ਦੂਰ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਕੈਂਪ ਵਿੱਚ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ। ਲੋਕ ਪ੍ਰਾਪਰਟੀ ਆਈਡੀ, ਪਰਿਵਾਰਕ ਸ਼ਨਾਖਤੀ ਕਾਰਡ, ਪੁਲੀਸ ਵਿਭਾਗ, ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ, ਰਾਸ਼ਨ ਕਾਰਡ, ਬਿਜਲੀ, ਪਾਣੀ, ਸਿੰਜਾਈ ਆਦਿ ਸਬੰਧੀ ਸਮੱਸਿਆਵਾਂ ਲੈ ਕੇ ਹੱਲ ਕੈਂਪ ਵਿੱਚ ਪਹੁੰਚ ਰਹੇ ਹਨ, ਜਿਸ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐੱਸਪੀ ਸੰਜੇ ਬਿਸ਼ਨੋਈ, ਨਗਰ ਕੌਂਸਲ ਦੇ ਸਕੱਤਰ ਸੰਦੀਪ ਭੁੱਕਲ, ਜੇਈ ਗੁਲਸ਼ਨ, ਬਿਜਲੀ ਬੋਰਡ ਨਰੇਸ਼ ਕੁਮਾਰ, ਚਮਕੌਰ ਸਿੰਘ ਸੁਪਰਵਾਈਜ਼ਰ ਸਮੇਸਤਾ ਹਾਜ਼ਰ ਸਨ।

Advertisement

ਸੱਤ ਹਜ਼ਾਰ ਸਿਕਾਇਤਾਂ ਵਿੱਚੋਂ 5300 ਦਾ ਹੋਇਆ ਨਿਪਟਾਰਾ

ਜੀਂਦ (ਪੱਤਰ ਪ੍ਰੇਰਕ): ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਹੈ ਕਿ ਲੋਕਾਂ ਦੀ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਸਰਕਾਰ ਦੀ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਸਮਾਧਾਨ ਕੈਂਪ ਲੋਕਾਂ ਦੀਆਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਵਧੀਆ ਸਾਧਨ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ ’ਤੇ ਇਨ੍ਹਾਂ ਕੈਂਪਾਂ ਵਿੱਚ ਹੁਣ ਤੱਕ ਆਈਆਂ 7000 ਸ਼ਿਕਾਇਤਾਂ ਵਿੱਚੋਂ 5300 ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਬਾਕੀਆਂ ਦਾ ਵੀ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਕੈਂਪ ਦੌਰਾਨ ਡੀਐੱਮਸੀ ਵਰਿੰਦਰ ਸ਼ਹਿਰਾਵਤ, ਜ਼ਿਲ੍ਹਾ ਪਰਿਸ਼ਦ ਦੀ ਸੀਈਓ ਡਾ. ਕਿਰਨ, ਐੱਸਡੀਐੱਮ ਰਾਕੇਸ਼ ਸੈਣੀ, ਸਫੀਦੋਂ ਦੇ ਐੱਸਡੀਐੱਮ ਮਨੀਸ਼ ਹਾਜ਼ਰ ਸਨ।

Advertisement
Advertisement
Advertisement