ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਐੱਮ ਨੇ ਬੁਝਾਈ ਪਰਾਲੀ ਨੂੰ ਲੱਗੀ ਅੱਗ

10:05 AM Oct 23, 2024 IST

ਪੱਤਰ ਪ੍ਰੇਰਕ
ਜ਼ੀਰਾ, 22 ਅਕਤੂਬਰ
ਸੁਪਰੀਮ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ’ਤੇ ਰੋਕ ਸਬੰਧੀ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਮਿਲੀ ਜਦੋਂ ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਮਾਨ ਨੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਫਾਇਰ ਬ੍ਰਿਗੇਡ ਦੀ ਮਦਦ ਨਾਲ ਮੌਕੇ ’ਤੇ ਪੁੱਜ ਕੇ ਬੁਝਾਈ। ਉਨ੍ਹਾਂ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ। ਐੱਸਡੀਐਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ ਦੇ ਹੁਕਮ ਅਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਅੱਗ ਦੇ ਨਾਲ ਜਿੱਥੇ ਖੇਤਾਂ ਕਿਨਾਰੇ ਖੜ੍ਹੇ ਦਰਖਤ ਸੜ ਜਾਂਦੇ ਹਨ, ਉੱਥੇ ਧੂਏਂ ਨਾਲ ਕਈ ਥਾਈਂ ਸੜਕ ਹਾਦਸੇ ਵੀ ਹੋ ਜਾਂਦੇ ਹਨ।

Advertisement

Advertisement