ਐੱਸਡੀਐੱਮ ਵੱਲੋਂ ਰਤੀਆ-ਭੂਨਾ ਰੋਡ ’ਤੇ ਪੁਲਾਂ ਦਾ ਨਿਰੀਖਣ
05:43 AM Mar 08, 2025 IST
Advertisement
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 7 ਮਾਰਚ
ਸਬ-ਡਵੀਜ਼ਨਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਰਤੀਆ-ਭੂਨਾ ਸੜਕ ’ਤੇ ਬਣੇ ਪੁਲਾਂ ਦਾ ਨਿਰੀਖਣ ਕੀਤਾ ਅਤੇ ਪੁਲ ਦੀ ਮੁਰੰਮਤ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰਤੀਆ-ਭੂਨਾ ਸੜਕ ’ਤੇ ਦੋ ਪੁਲ ਨਾਲ-ਨਾਲ ਹਨ। ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਪੁਲਾਂ ਨੂੰ ਸਹੀ ਦਿਸ਼ਾ ਵਿੱਚ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਐੱਸਡੀਐੱਮ ਸੁਰੇਸ਼ ਕੁਮਾਰ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਰਤੀਆ-ਭੂਨਾ ਰੋਡ ’ਤੇ ਪੁਲ ਨੂੰ ਚੰਗੀ ਹਾਲਤ ਵਿੱਚ ਰੱਖਣ ਅਤੇ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨੂੰ ਵੀ ਪੂਰੀ ਸਥਿਤੀ ਬਾਰੇ ਜਾਣੂ ਕਰਵਾਇਆ ਜਾਵੇਗਾ।
Advertisement
Advertisement
Advertisement