ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

10:41 AM Jun 16, 2024 IST
ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਪੱਤਰ ਪ੍ਰੇਰਕ
ਰਤੀਆ, 15 ਜੂਨ
ਸਬ-ਡਿਵੀਜ਼ਨ ਪੱਧਰ ’ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਜਿਵੇਂ ਕਿ ਪਰਿਵਾਰਕ ਸ਼ਨਾਖਤੀ ਕਾਰਡ, ਪ੍ਰਾਪਰਟੀ ਆਈਡੀ, ਰਾਸ਼ਨ ਕਾਰਡ, ਬੁਢਾਪਾ ਪੈਨਸ਼ਨ ਆਦਿ ਸਬੰਧੀ ਸ਼ਿਕਾਇਤਾਂ ਦੇ ਨਿਬੇੜੇ ਲਈ ਮਿਨੀ ਸਕੱਤਰੇਤ ਵਿੱਚ ਕੈਂਪ ਲਾਇਆ ਗਿਆ। ਇਸ ਮੌਕੇ ਐੱਸਡੀਐੱਮ ਜਗਦੀਸ਼ ਚੰਦਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੈਂਪ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਕੀਮਾਂ ਦਾ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਈਆਂ ਸਾਰੀਆਂ ਸਮੱਸਿਆਵਾਂ ਦਾ ਰਿਕਾਰਡ ਰੱਖਿਆ ਜਾਣਾ ਚਾਹੀਦਾ ਹੈ। ਕੈਂਪ ਵਿੱਚ ਨਾਗਰਿਕਾਂ ਦੀਆਂ ਪ੍ਰਾਪਰਟੀ ਆਈਡੀ, ਪਰਿਵਾਰਕ ਸ਼ਨਾਖਤੀ ਕਾਰਡ, ਰਾਸ਼ਨ ਕਾਰਡ ਅਤੇ ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਆਦਿ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ।

Advertisement

Advertisement