For the best experience, open
https://m.punjabitribuneonline.com
on your mobile browser.
Advertisement

ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:33 AM Jun 23, 2024 IST
ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Advertisement

ਪੱਤਰ ਪ੍ਰੇਰਕ
ਰਤੀਆ, 22 ਜੂਨ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਸ਼ਹਿਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਸਬ-ਡਿਵੀਜ਼ਨਲ ਹੈੱਡਕੁਆਰਟਰ ਵਿੱਚ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਅੱਜ ਕੈਂਪ ਵਿੱਚ 6 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 3 ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਹਾ ਕਿ ਪਰਿਵਾਰਕ ਸ਼ਨਾਖਤੀ ਕਾਰਡ ਅਤੇ ਪੈਨਸ਼ਨ ਆਦਿ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਯਤਨ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਅਜਿਹੇ ਮਾਮਲਿਆਂ ਵਿੱਚ ਜਿੱਥੇ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਸੰਭਵ ਨਹੀਂ ਹੁੰਦਾ, ਉਨ੍ਹਾਂ ਨੂੰ ਨਿਰਧਾਰਤ ਸਮੇਂ ਵਿੱਚ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਜਾਂਦੀ ਹੈ।

Advertisement

Advertisement
Advertisement
Author Image

sukhwinder singh

View all posts

Advertisement