ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:48 AM Aug 06, 2024 IST
ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਅਧਿਕਾਰੀ।

ਪੱਤਰ ਪ੍ਰੇਰਕ
ਰਤੀਆ, 5 ਅਗਸਤ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਸਮੱਸਿਆਵਾਂ ਹੱਲ ਕੈਂਪ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਕੋਲ ਕੋਈ ਵੀ ਬਕਾਇਆ ਸ਼ਿਕਾਇਤ ਨਹੀਂ ਹੋਣੀ ਚਾਹੀਦੀ ਅਤੇ ਜੇਕਰ ਕੋਈ ਬਕਾਇਆ ਸ਼ਿਕਾਇਤ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਹੱਲ ਕੈਂਪ ਵਿੱਚ ਕੁੱਲ 11 ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ 6 ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਮੁੱਚਾ ਪ੍ਰਸ਼ਾਸਨ ਆਪਸੀ ਸਮਝਦਾਰੀ ਨਾਲ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਿਹਾ ਹੈ। ਕੈਂਪ ਨੂੰ ਲੈ ਕੇ ਸ਼ਹਿਰੀਆਂ ਦੀ ਦਿਲਚਸਪੀ ਵਧੀ ਹੈ ਅਤੇ ਨਾਗਰਿਕ ਆਪਣੀਆਂ ਦਰਖ਼ਾਸਤਾਂ ਦਾ ਨਿਪਟਾਰਾ ਕਰਵਾਉਣ ਲਈ ਹੱਲ ਕੈਂਪ ਵਿੱਚ ਪਹੁੰਚ ਰਹੇ ਹਨ। ਐੱਸਡੀਐੱਮ ਜਗਦੀਸ਼ ਚੰਦਰ ਨੇ ਰਤੀਆ ਇਲਾਕਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਸੰਕਲਪ ਕੈਂਪ ਰਾਹੀਂ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਹਾ ਲੈਣ। ਲੋਕ ਪ੍ਰਾਪਰਟੀ ਆਈਡੀ, ਪਰਿਵਾਰਕ ਸ਼ਨਾਖਤੀ ਕਾਰਡ, ਪੁਲੀਸ ਵਿਭਾਗ, ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ, ਰਾਸ਼ਨ ਕਾਰਡ, ਬਿਜਲੀ, ਪਾਣੀ ਆਦਿ ਸਬੰਧੀ ਸਮੱਸਿਆਵਾਂ ਲੈ ਕੇ ਹੱਲ ਕੈਂਪ ਵਿੱਚ ਪਹੁੰਚ ਰਹੇ ਹਨ, ਜਿਸ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਤਹਿਸੀਲਦਾਰ ਵਿਜੈ ਕੁਮਾਰ, ਨਗਰ ਕੌਂਸਲ ਦੇ ਸਕੱਤਰ ਸੰਦੀਪ ਭੁੱਕਲ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ, ਫੂਡ ਸਪਲਾਈ ਇੰਸਪੈਕਟਰ ਯਾਦਵਿੰਦਰ, ਜੇਈ ਗੁਲਸ਼ਨ ਕੁਮਾਰ, ਰੋਡਵੇਜ਼ ਤੋਂ ਸ਼ਿਵ ਦਿਆਲ, ਸੁਪਰਵਾਈਜ਼ਰ ਮੀਸ਼ੂ ਚਿਲਾਨਾ, ਕਰੀਡ ਦੇ ਜ਼ੋਨਲ ਮੈਨੇਜਰ ਕਮਾਲਦੀਨ ਆਦਿ ਵੀ ਹਾਜ਼ਰ ਸਨ।

Advertisement

Advertisement
Advertisement