ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

09:37 AM Aug 14, 2024 IST
ਕੈਂਪ ਦੌਰਾਨ ਸਮੱਸਿਆਵਾਂ ਸੁਣਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਪੱਤਰ ਪ੍ਰੇਰਕ
ਰਤੀਆ, 13 ਅਗਸਤ
ਇਥੇ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਾਇਆ ਗਿਆ। ਇਸ ਮੌਕੇ ਐੱਸਡੀਐੱਮ ਜਗਦੀਸ਼ ਚੰਦਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੇ ਮੰਤਵ ਨਾਲ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਪ੍ਰਸ਼ਾਸਨ ਵੱਲੋਂ ਇਹ ਹੱਲ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਹੱਲ ਕੈਂਪ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਸ਼ਹਿਰੀਆਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਕੈਂਪ ਵਿੱਚ ਕੁੱਲ 7 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 4 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਹੱਲ ਕੈਂਪ ਦੌਰਾਨ ਐਸਡੀਐਮ ਜਗਦੀਸ਼ ਚੰਦਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਕੇ ਸ਼ਹਿਰੀਆਂ ਨੂੰ ਰਾਹਤ ਦੇਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਦੇ ਮੱਦੇਨਜ਼ਰ ਨਾਗਰਿਕਾਂ ਦਾ ਹੱਲ ਕੈਂਪ ਵੱਲ ਝੁਕਾਅ ਵਧ ਰਿਹਾ ਹੈ। ਹੱਲ ਕੈਂਪ ਹਰ ਕੰਮਕਾਜੀ ਦਿਨ ਸਵੇਰੇ 09:00 ਵਜੇ ਤੋਂ 11:00 ਵਜੇ ਤੱਕ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਮਾਧ ਸ਼ਿਵਿਰ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਸ਼ਚਿਤ ਸਮੇਂ ਅੰਦਰ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਕੈਂਪ ਵਿੱਚ ਡੀ.ਐਸ.ਪੀ ਸੰਜੇ ਬਿਸ਼ਨੋਈ, ਜੇ.ਈ ਨਰੇਸ਼ ਕੁਮਾਰ, ਗੁਲਸ਼ਨ ਕੁਮਾਰ, ਚਮਕੋਰ ਸਿੰਘ, ਸੁਪਰਵਾਈਜ਼ਰ ਮੀਸ਼ੂ ਚਿਲਾਨਾ, ਰਤੀਆ ਰੋਡਵੇਜ਼ ਇੰਚਾਰਜ ਰਾਜਕਮਲ, ਫੂਡ ਸਪਲਾਈ ਤੋਂ ਸੰਦੀਪ ਸਿੰਘ, ਕਰੀਡ ਦੇ ਜ਼ੋਨਲ ਮੈਨੇਜਰ ਕਮਲਦੀਨ, ਨਰਿੰਦਰ ਕੁਮਾਰ, ਡਿਪਟੀ ਸੁਪਰਡੈਂਟ ਓਮਪ੍ਰਕਾਸ਼, ਚੰਦਨ ਬਾਲਾ, ਰਾਜ ਕੁਮਾਰ ਦਵਿੰਦਰ ਸਿੰਘ, ਪਵਨ ਕੁਮਾਰ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Advertisement