ਐੱਸਡੀਐੱਮ ਦਫ਼ਤਰ ਦਾ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ
10:13 AM Mar 20, 2024 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਮਾਰਚ
ਵਿਜੀਲੈਂਸ ਬਿਊਰੋ ਨੇ ਐੱਸਡੀਐੱਮ-2 ਅੰਮ੍ਰਿਤਸਰ ਦੇ ਦਫ਼ਤਰ ਵਿੱਚ ਤਾਇਨਾਤ ਇਕ ਮੁਲਾਜ਼ਮ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਛਾਣ ਤਿਲਕ ਰਾਜ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਿਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement