ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਐੱਮ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

09:15 AM Oct 12, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਕੇਕੇ ਬਾਂਸਲ
ਰਤੀਆ, 11 ਅਕਤੂਬਰ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਮੀਟਿੰਗ ਕਰਕੇ ਫ਼ਸਲ ਦੀ ਖ਼ਰੀਦ ਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਫਸਲ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਕਿਸਾਨਾਂ ਨੂੰ ਮੰਡੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਐਲਾਨਿਆ ਗਿਆ ਹੈ। ਐੱਸਡੀਐੱਮ ਜਗਦੀਸ਼ ਚੰਦਰ ਨੇ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫ਼ਸਲ ਦੀ ਖ਼ਰੀਦ ਵਿੱਚ ਕੋਈ ਅਣਗਹਿਲੀ ਨਾ ਦਿਖਾਉਣ। ਫ਼ਸਲ ਨੂੰ ਖ਼ਰੀਦਣ ਤੋਂ ਪਹਿਲਾਂ ਨਿਯਮਾਂ ਅਨੁਸਾਰ ਉਸ ਦੀ ਨਮੀ ਦੀ ਜਾਂਚ ਜ਼ਰੂਰ ਕਰੋ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

Advertisement

ਪਿਹੋਵਾ ਮੰਡੀ ਵਿੱਚ ਕਿਸਾਨਾਂ ਵੱਲੋਂ ਨਾਅਰੇਬਾਜ਼ੀ

ਪਿਹੋਵਾ (ਸਤਪਾਲ ਰਾਮਗੜ੍ਹੀਆ): ਭਾਰਤੀ ਕਿਸਾਨ ਯੂਨੀਅਨ ਨੇ ਝੋਨੇ ਦੀ ਖ਼਼ਰੀਦ ਵਿੱਚ ਕਥਿਤ ਧਾਂਦਲੀ ਅਤੇ ਦੇਰੀ ਦੇ ਦੋਸ਼ ਲਾਉਂਦਿਆਂ ਅਨਾਜ ਮੰਡੀ ਵਿੱਚ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬਾਅਦ ਵਿੱਚ ਅਧਿਕਾਰੀਆਂ ਨੇ ਦਖ਼ਲ ਦੇ ਕੇ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਕਿਸਾਨ ਸ਼ਾਂਤ ਹੋ ਗਏ। ਕਿਸਾਨ ਆਗੂਆਂ ਪ੍ਰਿੰਸ ਵੜੈਚ, ਕੰਵਲਜੀਤ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਮਿੱਥਿਆ ਗਿਆ ਹੈ ਜਦਕਿ ਫ਼ਸਲ ਤੈਅ ਕੀਮਤ ਤੋਂ ਘੱਟ ਭਾਅ ’ਤੇ ਖ਼ਰੀਦੀ ਜਾ ਰਹੀ ਹੈ। ਬਾਅਦ ਵਿੱਚ ਅਧਿਕਾਰੀਆਂ ਨੇ ਖਰੀਦ ਅਤੇ ਲਿਫਟਿੰਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇ ਕੋਈ ਸਰਕਾਰ ਵੱਲੋਂ ਜਾਰੀ ਮਾਪਦੰਡਾਂ ਨੂੰ ਪੂਰਾ ਕਰਨ ਦੇ ਬਾਵਜੂਦ ਘੱਟ ਕੀਮਤ ’ਤੇ ਫਸਲ ਖ਼ਰੀਦਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ ਟੌਲ ਫਰੀ ਨੰਬਰ ਜਾਂ ਪ੍ਰਸ਼ਾਸਨ ਨੂੰ ਕੀਤੀ ਜਾਵੇ। ਅਜਿਹੇ ਵਿਅਕਤੀ ਨੂੰ ਲਾਇਸੈਂਸ ਰੱਦ ਕਰਕੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Advertisement