For the best experience, open
https://m.punjabitribuneonline.com
on your mobile browser.
Advertisement

ਐੱਸਡੀਐੱਮ ਵੱਲੋਂ ਦੇਵੀਗੜ੍ਹ ਤੇ ਦੂਧਨਸਾਧਾਂ ਮੰਡੀਆਂ ਦਾ ਦੌਰਾ

10:11 AM Oct 10, 2024 IST
ਐੱਸਡੀਐੱਮ ਵੱਲੋਂ ਦੇਵੀਗੜ੍ਹ ਤੇ ਦੂਧਨਸਾਧਾਂ ਮੰਡੀਆਂ ਦਾ ਦੌਰਾ
ਦੇਵੀਗੜ੍ਹ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਕਿਰਪਾਲਵੀਰ ਸਿੰਘ। -ਫੋਟੋ: ਨੌਗਾਵਾਂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 9 ਅਕਤੂਬਰ
ਸਬ-ਡਿਵੀਜ਼ਨ ਦੂਧਨਸਾਧਾਂ ਦੇ ਐੱਸਡੀਐੱਮ ਕਿਰਪਾਲਵੀਰ ਸਿੰਘ ਨੇ ਅੱਜ ਦੇਵੀਗੜ੍ਹ ਤੇ ਦੂਧਨਸਾਧਾਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਡੀਆਂ ਸਮੇਤ ਸਬ ਡਿਵੀਜ਼ਨ ਦੇ ਹੋਰ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਅਜਿਹੇ ਪ੍ਰਬੰਧ ਕੀਤੇ ਹਨ ਕਿ ਖ਼ਰੀਦ ਕਰਕੇ ਅਦਾਇਗੀ ਨਾਲੋ-ਨਾਲ ਅਤੇ ਲਿਫ਼ਟਿੰਗ ਵੀ ਤੁਰੰਤ ਕਰਵਾਉਣ ਦੇ ਆਦੇਸ਼ ਕੀਤੇ ਗਏ ਹਨ। ਐੱਸਡੀਐੱਮ ਨੇ ਇਸ ਦੌਰਾਨ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ। ਕਿਰਪਾਲਵੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਕੱਟਣ ਬਾਅਦ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਇਸ ਮੌਕੇ ਇੰਸਪੈਕਟਰ ਗੁਰਪ੍ਰੀਤ ਸਿੰਘ, ਵੇਦ ਪ੍ਰਕਾਸ਼ ਗਰਗ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਭੁਪਿੰਦਰ ਸਿੰਘ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਗਣੇਸ਼ੀ ਲਾਲ ਆਦਿ ਹਾਜ਼ਰ ਸਨ।

Advertisement

ਦਿੜ੍ਹਬਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ

ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਅੱਜ ਆੜ੍ਹਤੀਆ ਐਸੋਸੀਏਸ਼ਨ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਘੁਮਾਣ ਦੀ ਅਗਵਾਈ ਹੇਠ ਦਿੜ੍ਹਬਾ ਦੇ ਐੱਸਡੀਐੱਮ ਰਾਜੇਸ਼ ਸ਼ਰਮਾ ਵੱਲੋਂ ਝੋਨੇ ਦੀ ਬੋਲੀ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਉਹਨਾਂ ਨਾਲ ਮਾਰਕਫੈੱਡ ਦੇ ਇੰਸਪੈਕਟਰ ਕੁਲਦੀਪ ਸਿੰਘ, ਪਨਗਰੇਨ ਦੇ ਇੰਸਪੈਕਟਰ ਪੰਕਜ ਗਰਗ ਅਤੇ ਅਵਤਾਰ ਸਿੰਘ, ਪਨਸਪ ਦੇ ਇੰਸਪੈਕਟਰ ਪੁਸ਼ਪਿੰਦਰ ਸਿੰਘ, ਵੇਅਰਹਾਊਸ ਦੇ ਪ੍ਰਿੰਸ ਕੁਮਾਰ ਆਦਿ ਪ੍ਰਮੁੱਖ ਵਿਅਕਤੀ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਡੀਐੱਮ ਸ੍ਰੀ ਸ਼ਰਮਾ ਨੇ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਖ਼ਰੀਦ, ਲੇਬਰ ਅਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਮੰਡੀ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ 17 ਨਵੀਂ ਤੋਂ ਵੱਧ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਗਿੱਲੇ ਝੋਨੇ ਨਾਲ ਜਿੱਥੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਡੀ ਦਿੱਕਤ ਆਵੇਗੀ, ਉੱਥੇ ਖ਼ਰੀਦ ਏਜੰਸੀਆਂ ਨੂੰ ਵੀ ਖਰੀਦ ਕਰਨ ਸਮੇਂ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਆੜ੍ਹਤੀਆਂ ਵੱਲੋਂ ਮੰਡੀ ਵਿੱਚ ਗਿੱਲੇ ਝੋਨੇ ਦੀਆਂ ਆਈਆਂ ਕਈ ਟਰਾਲੀਆਂ ਨੂੰ ਵਾਪਸ ਵੀ ਕੀਤਾ ਗਿਆ। ਇਸ ਮੌਕੇ ਆੜ੍ਹਤੀਆ ਕੀਮਤ ਰਾਏ, ਸੰਜੇ ਬਾਂਸਲ, ਮਿੱਠੂ ਰਾਮ, ਰੂਪ ਚੰਦ ਆਦਿ ਹਾਜ਼ਰ ਸਨ।

Advertisement

Advertisement
Author Image

Advertisement