ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਐੱਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

08:03 AM Nov 17, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 16 ਨਵੰਬਰ
ਇਥੇ ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਨੇ ਅੱਜ ਸਬ-ਡਿਵੀਜ਼ਨ ਲਹਿਰਾਗਾਗਾ ਦੇ ਵੱਡੀ ਗਿਣਤੀ ਪਿੰਡਾਂ ਕੋਟੜਾ ਲਹਿਲ, ਡਸਕਾ, ਹਰਿਆਊ, ਅੜਕਵਾਸ, ਸੰਗਤਪੁਰਾ, ਫਤਿਹਗੜ੍ਹ ਆਦਿ ਵਿੱਚ ਖੁਦ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ’ਤੇ ਖੇਤਾਂ ਵਿੱਚ ਹੀ ਇਸ ਨੂੰ ਰਲਾਉਣ ਦੀ ਪ੍ਰਕਿਰਿਆ ਨੂੰ ਅਪਣਾਉਣ ਕਿਉਂਕਿ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅੱਜ ਦੇ ਸਮੇਂ ਦੀ ਬਹੁਤ ਜ਼ਰੂਰੀ ਲੋੜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੇ ਧੂੰਏਂ ਨੇ ਸਭ ਨੂੰ ਖਤਰੇ ਵਿੱਚ ਪਾ ਦਿੱਤਾ ਹੈ ਜਿਸ ਤੋਂ ਬਚਾਅ ਲਈ ਪਰਾਲੀ ਸਾੜਨ ਜਿਹੇ ਰੁਝਾਨ ਨੂੰ ਸਭ ਦੀ ਸਾਂਝੇਦਾਰੀ ਸਦਕਾ ਹੀ ਰੋਕਿਆ ਜਾ ਸਕਦਾ ਹੈ। ਐੱਸਡੀਐੱਮ ਸੂਬਾ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਵੀ ਪਿਛਲੇ ਦਿਨਾਂ ਵਿੱਚ ਸਬ ਡਵੀਜ਼ਨ ਲਹਿਰਾਗਾਗਾ ਦੇ ਕਈ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਕਿਸਾਨ ਪੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਐੱਸਡੀਐੱਮ ਨੇ ਵੱਖ-ਵੱਖ ਪਿੰਡਾਂ ਵਿੱਚ ਕਾਰਜਸ਼ੀਲ ਪ੍ਰਸ਼ਾਸਨਿਕ ਚੌਕਸੀ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਲਈ ਆਖਿਆ ਅਤੇ ੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।

Advertisement

Advertisement