ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਚੇਵਾਲ ਦੇ ਖਿਡਾਰੀਆਂ ਨੇ ਕਿਸ਼ਤੀ ਦੌੜਾਂ ’ਚ ਬਾਜ਼ੀ ਮਾਰੀ

10:44 AM Oct 25, 2023 IST
ਜੇਤੂ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ੳਪਰੰਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ `ਤੇ ਹੋਰ। -ਫੋਟੋ ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਅਕਤੂਬਰ
ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਵਿੱਚ ਵੱਡੀਆਂ ਮੱਲਾਂ ਮਾਰਦਿਆਂ ਕਿਸ਼ਤੀਆਂ ਦੀਆਂ ਦੌੜਾਂ ’ਚੋਂ ਪੰਜ ਸੋਨੇ, ਚਾਰ ਚਾਂਦੀ ਤੇ 11 ਕਾਂਸੀ ਦੇ ਤਮਗੇ ਜਿੱਤੇ ਹਨ। ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸ਼ਤੀਆਂ ਦੀਆਂ ਦੌੜਾਂ ਲਈ ਗੋਬਿੰਦ ਸਾਗਰ ਝੀਲ ਜਾਂ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਹੀ ਤਿਆਰੀ ਕੀਤੀ ਜਾ ਸਕਦੀ ਸੀ ਪਰ ਸਾਲ 2014 ’ਚ ਪਵਿੱਤਰ ਕਾਲੀ ਵੇਂਈ ’ਚ ਸੈਂਟਰ ਵਿੱਚ ਸਥਾਪਤ ਕੀਤਾ ਗਿਆ ਹੈ, ਜਿੱਥੇ ਹੁਣ ਪੰਜਾਬ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਵੇਈਂ ਵਿੱਚ ਅਭਿਆਸ ਕਰ ਕੇ ਕਿਸ਼ਤੀ ਦੌੜਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਵਰਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਕੌਮਾਂਤਰੀ ਖਿਡਾਰੀਆਂ, ਪੰਜਾਬ ਪੁਲੀਸ ਦੇ ਜਵਾਨਾਂ ਅਤੇ ਸੀਆਰਪੀਐੱਫ ਦੇ ਜਵਾਨਾਂ ਨੂੰ ਹਰਾ ਕੇ ਸੀ-2 200 ਮੀਟਰ ’ਚੋਂ ਸੋਨਾ ਤਮਗਾ ਜਿੱਤਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸੀ-2 200 ਮੀਟਰ, 500 ਮੀਟਰ ਅਤੇ 1000 ਮੀਟਰ ਵਿੱਚ ਗੁਰਪ੍ਰੀਤ ਸਿੰਘ ਤੇ ਸੁਖਰਾਜ ਸਿੰਘ ਨੇ ਤਿੰਨੋਂ ਮੁਕਾਬਲਿਆਂ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ।

Advertisement

Advertisement