ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਚੇਵਾਲ ਵਾਟਰ ਸਪੋਰਟਸ ਸੈਂਟਰ ਨੂੰ ਨੌਂ ਨਵੀਆਂ ਕਿਸ਼ਤੀਆਂ ਮਿਲੀਆਂ

07:14 AM Jun 28, 2024 IST

ਪੱਤਰ ਪ੍ਰੇਰਕ
ਜਲੰਧਰ, 27 ਜੂਨ
ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਕਿਨਾਰੇ ਚਲਾਏ ਜਾ ਰਹੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਨੂੰ 9 ਨਵੀਆਂ ਕਿਸ਼ਤੀਆਂ ਮਿਲੀਆਂ ਹਨ, ਜਿਨ੍ਹਾਂ ਦਾ ਉਦਘਾਟਨ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਨਵੀਆਂ ਕਿਸ਼ਤੀਆਂ ਲਈ ਵੱਡਾ ਯੋਗਦਾਨ ਇੰਗਲੈਂਡ ਵਿੱਚ ਰਹਿ ਰਹੇ ਐਨਆਰਆਈ ਮੋਤਾ ਸਿਘ ਸਰਾਏ ਨੇ ਪਾਇਆ ਹੈ। ਜ਼ਿਕਰਯੋਗ ਹੈ ਕਿ ਸਾਲ 2014 ਤੋਂ ਪਵਿੱਤਰ ਵੇਈਂ ਵਿੱਚ ਚੱਲ ਰਿਹਾ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਪੰਜਾਬ ਦਾ ਪਹਿਲਾ ਸੈਂਟਰ ਹੈ ਜਿੱਥੇ ਖਿਡਾਰੀਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਹ ਵਾਟਰ ਸਪੋਰਟਸ ਸੈਂਟਰ ਹੁਣ ਤੱਕ ਕਈ ਨੌਜਵਾਨਾਂ ਦਾ ਸੁਨਿਹਰੀ ਭਵਿੱਖ ਬਣਾ ਚੁੱਕਾ ਹੈ ਤੇ ਇਸ ਸੈਂਟਰ ਤੋਂ ਸਿਖਲਾਈ ਲੈ ਕੇ ਹੁਣ ਤੱਕ ਕਈ ਖਿਡਾਰੀ ਨੌਕਰੀਆਂ ’ਤੇ ਲੱਗ ਗਏ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਹੁਣ ਇਸ ਸੈਂਟਰ ਵਿੱਚ 29 ਛੋਟੀਆਂ ਕਿਸ਼ਤੀਆਂ ਤੇ 3 ਡਰੈਗਨ ਕਿਸ਼ਤੀਆਂ ਹੋ ਗਈਆਂ ਹਨ। ਇਨ੍ਹਾਂ ਨਵੀਆਂ ਆਈਆਂ ਕਿਸ਼ਤੀਆਂ ਵਿੱਚ ਇੱਕ ਪੈਰਾਕੈਨੋ ਕਿਸ਼ਤੀ ਵਿਕਲਾਂਗ ਬੱਚਿਆਂ ਲਈ ਖਾਸ ਤੌਰ ’ਤੇ ਮੰਗਵਾਈ ਗਈ ਹੈ।

Advertisement

Advertisement
Advertisement