For the best experience, open
https://m.punjabitribuneonline.com
on your mobile browser.
Advertisement

ਪਾਬੰਦੀਸ਼ੁਦਾ ਦਵਾਈਆਂ ਵੇਚਣ ’ਤੇ ਮੈਡੀਕਲ ਸਟੋਰ ਸੀਲ

11:13 AM Oct 20, 2024 IST
ਪਾਬੰਦੀਸ਼ੁਦਾ ਦਵਾਈਆਂ ਵੇਚਣ ’ਤੇ ਮੈਡੀਕਲ ਸਟੋਰ ਸੀਲ
Advertisement

ਪੱਤਰ ਪ੍ਰੇਰਕ
ਕਾਲਾਂਵਾਲੀ, 19 ਅਕਤੂਬਰ
ਪਿੰਡ ਦੇਸੂ ਮਲਕਾਣਾ ਵਿੱਚ ਚੱਲ ਰਹੇ ਵਾਹਿਗੁਰੂ ਮੈਡੀਕਲ ਸਟੋਰ ਨੂੰ ਸਿਹਤ ਵਿਭਾਗ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਦੇ ਇਲਜ਼ਾਮ ਵਿੱਚ ਸੀਲ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਥਾਣਾ ਕਾਲਾਂਵਾਲੀ ਦੇ ਇੰਚਾਰਜ ਰਾਮਫਲ ਨੇ ਸੂਚਨਾ ਦੇ ਕੇ ਦੱਸਿਆ ਸੀ ਕਿ ਪਿੰਡ ਦੇਸੂ ਮਲਕਾਣਾ ਵਿੱਚ ਚਲ ਰਹੇ ਵਾਹਿਗੁਰੂ ਮੈਡੀਕਲ ਸਟੋਰ ਦੀ ਜਾਂਚ ਕੀਤੀ ਜਾਵੇ। ਮੈਡੀਕਲ ਸਟੋਰ ਦੀ ਜਾਂਚ ਉਪਰੰਤ ਉਹਨਾਂ ਨੂੰ ਸਟੋਰ ਤੋਂ 10 ਡੱਬਿਆਂ ਵਿੱਚ 3 ਹਜ਼ਾਰ ਦੇ ਕਰੀਬ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ ਅਤੇ ਮੈਡੀਕਲ ਸਟੋਰ ਮਾਲਕ ਇਨ੍ਹਾਂ ਗੋਲੀਆਂ ਦਾ ਬਿਲ ਪੇਸ਼ ਨਹੀਂ ਕਰ ਸਕਿਆ, ਜਿਸ ’ਤੇ ਇਸ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ।

Advertisement

Advertisement
Advertisement
Author Image

Advertisement