ਦਸ ਕਰੋੜ ਦੀ ਫਿਰੌਤੀ ਮੰਗਣ ਵਾਲਿਆਂ ਦੀ ਭਾਲ ਸ਼ੁਰੂ
06:45 AM Dec 26, 2024 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 25 ਦਸੰਬਰ
ਸਿਰਸਾ ਪੁਲੀਸ ਨੇ ਵਟਸਐਪ ਕਾਲ ’ਤੇ ਵਿਦੇਸ਼ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਦੇ ਫ਼ੋਨਾਂ ਦੇ ਆਈਪੀ ਐਡਰੈੱਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਇੰਚਾਰਜ ਸੱਤਿਆਵਾਨ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਦੇ ਦੋ ਮੁਲਜ਼ਮ ਪਿੰਡ ਖਾਈ ਸ਼ੇਰਗੜ੍ਹ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਅਤੇ ਸਰਕੂਲਰ ਰੋਡ ’ਤੇ ਸਥਿਤ ਅਲਟਰਾਸਾਊਂਡ ਸੈਂਟਰ ਦੇ ਸੰਚਾਲਕ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹਨ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਪੜਤਾਲ ਕਰਕੇ ਖਾਈਸ਼ੇਰਗੜ੍ਹ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਅਤੇ ਸਰਕੂਲਰ ਰੋਡ ’ਤੇ ਸਥਿਤ ਅਲਟਰਾਸਾਊਂਡ ਸੈਂਟਰ ਦੇ ਸੰਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲੀਸ ਇਸ ਮਾਮਲੇ ’ਚ ਵਿਦੇਸ਼ ’ਚ ਬੈਠੇ ਉਪਰੋਕਤ ਦੋਵਾਂ ਮੁਲਜ਼ਮਾਂ ਦੇ ਫੋਨ ਨੰਬਰਾਂ ਦੇ ਆਈ.ਪੀ.ਐਡਰੈੱਸ ਲੱਭਣ ’ਚ ਲੱਗੀ ਹੋਈ ਹੈ।
Advertisement
Advertisement