ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰੱਖਿਆ ਬਲਾਂ ਵੱਲੋਂ ਪੁਣਛ ’ਚ ਅਤਿਵਾਦੀਆਂ ਦੀ ਭਾਲ ਤੇਜ਼

07:32 AM Dec 23, 2023 IST
ਪੁਣਛ ਵਿੱਚ ਤਾਇਨਾਤ ਸੁਰੱਖਿਆ ਮੁਲਾਜ਼ਮ। -ਫੋਟੋ: ਪੀਟੀਆਈ

ਮੁਕਾਬਲੇ ਵਾਲੀ ਥਾਂ ਨੇੜਿਓਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤ ਵਿੱਚ ਮਿਲੀਆਂ

ਪੁਣਛ/ਜੰਮੂ, 22 ਦਸੰਬਰ
ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਇਲਾਕੇ ਨੂੰ ਘੇਰ ਕੇ ਸੁਰੱਖਿਆ ਬਲਾਂ ਵੱਲੋਂ ਅਤਿਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅਤਿਵਾਦੀਆਂ ਵੱਲੋਂ ਵੀਰਵਾਰ ਨੂੰ ਸੈਨਾ ਦੇ ਦੋ ਵਾਹਨਾਂ ਨੂੰ ਘਾਤ ਲਗਾ ਕੇ ਕੀਤੇ ਗਏ ਹਮਲੇ ’ਚ ਪੰਜ ਫ਼ੌਜੀ ਜਵਾਨ ਸ਼ਹੀਦ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਸਨ। ਕੌਮੀ ਜਾਂਚ ਏਜੰਸੀ ਦੀ ਟੀਮ ਵੱਲੋਂ ਵੀ ਇਲਾਕੇ ਦਾ ਦੌਰਾ ਕੀਤਾ ਗਿਆ ਹੈ। 16 ਕੋਰ ਦੇ ਜੀਓਸੀ ਲੈਫ਼ਟੀਨੈਂਟ ਜਨਰਲ ਸੰਦੀਪ ਜੈਨ ਨੇ ਹੋਰ ਅਧਿਕਾਰੀਆਂ ਨਾਲ ਹਮਲੇ ਵਾਲੀ ਥਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਵ੍ਹਾਈਟ ਨਾਈਟ ਕੋਰ ਜਾਂ 16ਵੀਂ ਕੋਰ ਨੇ ‘ਐਕਸ’ ’ਤੇ ਲਿਖਿਆ,‘ਭਾਰਤੀ ਸੈਨਾ ਅਤੇ ਵ੍ਹਾਈਟ ਨਾਈਟ ਕੋਰ ਸੂਰਨਕੋਟ ’ਚ ਵੀਰਵਾਰ ਨੂੰ ਅਤਿਵਾਦੀਆਂ ਨਾਲ ਲੜਦਿਆਂ ਆਪਣੇ ਚਾਰ ਜਵਾਨਾਂ ਦੀ ਸ਼ਹਾਦਤ ਅਤੇ ਬਹਾਦਰੀ ਨੂੰ ਸਲਾਮ ਕਰਦੀ ਹੈ।’ ਅਧਿਕਾਰੀਆਂ ਨੇ ਕਿਹਾ ਕਿ ਹੈਲੀਕਾਪਟਰਾਂ ਅਤੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਅਤਿਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਹਮਲਾ ਕਰਨ ਵਾਲੇ ਅਤਿਵਾਦੀਆਂ ਦੀ ਗਿਣਤੀ ਤਿੰਨ ਤੋਂ ਚਾਰ ਹੈ ਅਤੇ ਉਹ ਇਕ ਉੱਚੀ ਚੋਟੀ ’ਤੇ ਬੈਠੇ ਸਨ ਜਦੋਂ ਉਨ੍ਹਾਂ ਢੇਰਾ ਕੀ ਗਲੀ ਰੋਡ ਦੇ ਇਕ ਅੰਨ੍ਹੇ ਮੋੜ ’ਤੇ ਫ਼ੌਜੀ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਸੀ। ਜਾਣਕਾਰੀ ਮੁਤਾਬਕ ਹਮਲੇ ਮਗਰੋਂ ਅਤਿਵਾਦੀਆਂ ਨੇ ਦੋ ਜਵਾਨਾਂ ਦੀਆਂ ਦੇਹਾਂ ਦੀ ਬੇਹੁਰਮਤੀ ਕੀਤੀ ਸੀ ਅਤੇ ਕੁਝ ਦੇ ਹਥਿਆਰ ਵੀ ਆਪਣੇ ਨਾਲ ਲੈ ਗਏ ਸਨ। ਮੁਕਾਬਲੇ ਵਾਲੀ ਥਾਂ ਨੇੜਿਓਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤ ਵਿੱਚ ਮਿਲੀਆਂ ਹਨ। ਅਧਿਕਾਰੀਆਂ ਮੁਤਾਬਕ ਇਹ ਲਾਸ਼ਾਂ ਉਨ੍ਹਾਂ ਵਿਅਕਤੀਆਂ ਦੀਆਂ ਹਨ, ਜਿਨ੍ਹਾਂ ’ਚੋਂ ਅੱਠ ਨੂੰ ਫ਼ੌਜ ਨੇ ਹਮਲੇ ਦੇ ਸਬੰਧ ਵਿੱਚ ਪੁੱਛ-ਪੜਤਾਲ ਲਈ ਸੱਦਿਆ ਸੀ। ਇਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। -ਪੀਟੀਆਈ

Advertisement

Advertisement