ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ’ਤੇ ਤਲਾਸ਼ੀ ਮੁਹਿੰਮ

10:28 AM Apr 03, 2024 IST
ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਵਿਸ਼ਾਲ ਕੁਮਾਰ

ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਅਪਰੈਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੇ ਕੋਰਡਨ ਐਂਡ ਸਰਚ ਓਪਰੇਸ਼ਨ (ਕਾਸੋ) ਤਹਿਤ ਅੱਜ ਹੁਸ਼ਿਆਰਪੁਰ ਵਿੱਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ। ਪੁਲੀਸ ਦੀਆਂ ਟੀਮਾਂ ਨੇ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਕੀਤੀ। ਇਸ ਦੇ ਨਾਲ ਹੀ ਸ਼ਹਿਰ ਦੀਆਂ ਹਰ ਭੀੜ ਭੜੱਕੇ ਵਾਲੀਆਂ ਥਾਵਾਂ ਦੀ ਵੀ ਚੈਕਿੰਗ ਕੀਤੀ ਗਈ। ਐੱਸਐੱਸਪੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਪੁਲੀਸ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਸਾਮਾਨ ਜਾਂ ਵਿਅਕਤੀ ਬਾਰੇ ਪਤਾ ਲੱਗਦਾ ਹੈ ਤਾਂ ਇਸ ਦੀ ਸੂਚਨਾ ਪੁਲੀਸ ਦੇ ਕੰਟੋਰਲ ਰੂਮ ਜਾਂ ਸਬੰਧਤ ਥਾਣਿਆਂ ’ਚ ਦਿੱਤੀ ਜਾਵੇ। ਐੱਸਐੱਸਪੀ ਨੇ ਕਿਹਾ ਕਿ ਸਰਚ ਅਭਿਆਨ ਦਾ ਮੰਤਵ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਅਤੇ ਉਨ੍ਹਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
ਫਤਿਹਗੜ੍ਹ ਚੂੜੀਆਂ (ਪੱਤਰ ਪ੍ਰੇਰਕ): ਐੱਸਐੱਸਪੀ ਬਟਾਲਾ ਅਸ਼ਵਨੀ ਗੋਟਾਇਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਫਤਿਹਗੜ੍ਹ ਚੂੜੀਆਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਖੁਸ਼ਬੀਰ ਕੌਰ ਦੀ ਅਗਵਾਈ ਵਿੱਚ ਫਤਿਹਗੜ੍ਹ ਚੂੜੀਆਂ ਦੇ ਬਾਜ਼ਾਰਾਂ ’ਚ ਪੁਲੀਸ ਵੱਲੋਂ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਡੀਐੱਸਪੀ ਖੁਸ਼ਬੀਰ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਅਮਨ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲਾਈਸੈਂਸ ਧਾਰਕਾਂ ਨੇ ਨਜ਼ਦੀਕੀ ਥਾਣਿਆਂ ’ਚ ਅਸਲਾ ਜਮ੍ਹਾਂ ਨਹੀਂ ਕਰਵਾਇਆ ਉਹ ਆਪਣਾ ਅਸਲਾ ਤੁਰੰਤ ਜਮ੍ਹਾਂ ਕਰਵਾਉਣ ਨਹੀਂ ਤਾਂ ਉਨਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਫਗਵਾੜਾ(ਪੱਤਰ ਪ੍ਰੇਰਕ): ਫਗਵਾੜਾ ਪੁਲੀਸ ਵੱਲੋਂ ਅੱਜ ਐੱਸਪੀ ਰੁਪਿੰਦਰ ਕੌਰ ਭੱਟੀ ਦੀ ਅਗਵਾਈ ’ਚ ਕੋਰਡਨ ਤੇ ਸਰਚ ਅਪਰੇਸ਼ਨ ਚਲਾਇਆ ਗਿਆ, ਜਿਸ ਤਹਿਤ ਪੁਲੀਸ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਜਨਤਕ ਥਾਵਾਂ ’ਤੇ ਚੈਕਿੰਗ ਕੀਤੀ ਗਈ। ਐੱਸਪੀ ਭੱਟੀ ਨੇ ਕਿਹਾ ਕਿ ਪੁਲੀਸ ਵੱਲੋਂ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਹੈ।
ਤਰਨ ਤਾਰਨ(ਪੱਤਰ ਪ੍ਰੇਰਕ): ਇਥੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਨੇ ਅੱਜ ਤਰਨ ਤਾਰਨ ਸ਼ਹਿਰ ਦੇ ਬੱਸ ਅੱਡੇ, ਰੇਲਵੇ ਸਟੇਸ਼ਨ, ਸ਼ਾਪਿੰਗ ਮਾਲ ਆਦਿ ਤੇ ‘ਘੇਰਾਬੰਦੀ ਅਤੇ ਤਾਲਾਸ਼ੀ ਮੁਹਿੰਮ’ ਚਲਾਈ। ਐੱਸ ਪੀ ਅਜੇਰਾਜ ਸਿੰਘ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਜਵਾਨਾਂ ਨੇ ਬੱਸਾਂ ਤੇ ਬੱਸ ਅੱਡਿਆਂ, ਰੇਲ ਗੱਡੀਆਂ ਤੇ ਰੇਲਵੇ ਸਟੇਸ਼ਨਾਂ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਕੀਤੀ।
ਅੰਮ੍ਰਿਤਸਰ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੁਲੀਸ ਨੇ ਲੋਕ ਸਭਾ ਚੋਣਾਂ ਅਤੇ ਸ਼ਹਿਰ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਮੰਤਵ ਨਾਲ ਅੱਜ ਸ਼ਹਿਰ ਵਿੱਚ ਰੇਲਵੇ ਸਟੇਸ਼ਨ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਸਰਚ ਅਪਰੇਸ਼ਨ ਚਲਾਇਆ। ਰੇਲਵੇ ਸਟੇਸ਼ਨ ’ਤੇ ਘੇਰਾਬੰਦੀ ਕਰ ਕੇ ਸਟੇਸ਼ਨ ਦੇ ਚੱਪੇ-ਚੱਪੇ ਦੀ ਜਾਂਚ ਕੀਤੀ ਗਈ। ਇਸ ਸਬੰਧੀ ਖੋਜੀ ਕੁੱਤੇ ਦਸਤੇ ਦੀ ਵੀ ਮਦਦ ਲਈ ਗਈ ,ਜਿਸ ਨਾਲ ਯਾਤਰੂਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ ਅਤੇ ਕਈ ਸ਼ੱਕੀ ਵਿਅਕਤੀਆਂ ਕੋਲੋਂ ਪੁੱਛ-ਪੜਤਾਲ ਵੀ ਕੀਤੀ ਗਈ।

Advertisement

Advertisement
Advertisement