For the best experience, open
https://m.punjabitribuneonline.com
on your mobile browser.
Advertisement

ਤਲਾਸ਼ੀ ਮੁਹਿੰਮ: 35 ਲੱਖ ਰੁਪਏ ਦੀ ਨਕਦੀ ਬਰਾਮਦ

06:52 AM Mar 31, 2024 IST
ਤਲਾਸ਼ੀ ਮੁਹਿੰਮ  35 ਲੱਖ ਰੁਪਏ ਦੀ ਨਕਦੀ ਬਰਾਮਦ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਾਰਚ
ਚੰਡੀਗੜ੍ਹ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਹਰੇਕ ਵਾਹਨ ਦੀ ਚੈਕਿੰਗ ਕੀਤੀ। ਇਸ ਦੌਰਾਨ ਪੁਲੀਸ ਥਾਣਾ ਸੈਕਟਰ- 36 ਦੀ ਪੁਲੀਸ ਨੇ ਸੈਕਟਰ-35/36 ਵਾਲੇ ਛੋਟੇ ਚੌਕ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਹਰਿਆਣਾ ਨੰਬਰ ਦੀ ਕਾਰ ਵਿੱਚੋਂ 35.21 ਲੱਖ ਰੁਪਏ ਬਰਾਮਦ ਕੀਤੇ ਗਏ। ਇਸ ਵਿੱਚ 12.08 ਲੱਖ ਰੁਪਏ ਭਾਰਤੀ ਕਰੰਸੀ ਦੇ ਨੌਟ ਅਤੇ 15 ਹਜ਼ਾਰ ਯੂਐੱਸ ਡੋਲਰ ਅਤੇ 6 ਹਜ਼ਾਰ ਏਐੱਸਡੀ ਅਤੇ 7 ਹਜ਼ਾਰ ਪਾਉਂਡ ਸ਼ਾਮਲ ਹਨ। ਪੁਲੀਸ ਨੇ ਕਾਰ ਚਾਲਕ ਰਾਜ ਕੁਮਾਰ ਅਤੇ ਸਵਾਰੀ ਦੇਸਰਾਜ ਵਾਸੀ ਕਰਨਾਲ ਨੂੰ ਰੁਪਏ ਬਾਰੇ ਪੁੱਛਿਆ ਤਾਂ ਉਹ ਤਸੱਲੀ ਬਖਸ਼ ਜਵਾਬ ਨਾ ਦੇ ਸਕੇ। ਪੁਲੀਸ ਨੇ ਦੋਵਾਂ ਜਣਿਆਂ ਨੂੰ ਹਿਰਾਸਤ ਵਿੱਚ ਲੈ ਕੇ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ। ਆਮਦਨ ਕਰ ਵਿਭਾਗ ਨੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ 15 ਟੀਮਾਂ ਬਣਾਈਆਂ ਹੋਈਆਂ ਹਨ, ਜਿਨ੍ਹਾਂ ਵੱਲੋਂ 24 ਘੰਟੇ ਸ਼ਹਿਰ ਵਿੱਚ ਚੌਕਸੀ ਰੱਖੀ ਜਾ ਰਹੀ ਹੈ। ਪੁਲੀਸ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਲੈ ਕੇ ਜਾਣ ਜਾਂ ਸ਼ਰਾਬ ਲਿਜਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

sanam grng

View all posts

Advertisement
Advertisement
×