ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਲਾਸ਼ੀ ਮੁਹਿੰਮ: ਪੁਲੀਸ ਨੇ ਨਸ਼ੀਲੇ ਪਦਾਰਥਾਂ ਦਾ ਜ਼ਖੀਰਾ ਫੜਿਆ

07:25 AM Jun 22, 2024 IST
ਅਪਰੇਸ਼ਨ ਈਗਲ ਦੀ ਅਗਵਾਈ ਕਰਦੇ ਹੋਏ ਐੱਸਐੱਸਪੀ ਵਰੁਣ ਸ਼ਰਮਾ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 21 ਜੂਨ
ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਅੱਜ ਚਲਾਈ ਗਈ ਤਲਾਸ਼ੀ ਮੁਹਿੰਮ ਤਹਿਤ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਨੇ ਵੱਖ ਵੱਖ ਇਲਾਕਿਆਂ ਵਿੱਚ ਛਾਪੇ ਮਾਰੇ। ਇਸ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ ਅਤੇ 11 ਐਫਆਈਆਰਜ਼ ਦਰਜ ਕਰ ਕੇ ਮੌਕੇ ਤੋਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪਟਿਆਲਾ ਪੁਲੀਸ ਵੱਲੋਂ ਅਪਰੇਸ਼ਨ ਈਗਲ-4 ਤਹਿਤ ਜ਼ਿਲ੍ਹੇ ਭਰ ’ਚ 16 ਥਾਵਾਂ ’ਤੇ ਛਾਪੇ ਮਾਰੇ ਗਏ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਹੋਏ ਸਰਚ ਅਪਰੇਸ਼ਨ ਦੌਰਾਨ 440 ਨਸ਼ੀਲੀਆਂ ਗੋਲੀਆਂ, 405 ਨਸ਼ੀਲੇ ਕੈਪਸੂਲ, ਇਕ ਕਿੱਲੋ ਗਾਂਜਾ, ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ, ਹੈਰੋਇਨ 5 ਗਰਾਮ, ਪੋਸਤ 18 ਕਿੱਲੋ, ਲਾਹਣ 100 ਲਿਟਰ ਤੇ ਸਮੈਕ 15 ਗਰਾਮ ਬਰਾਮਦ ਕੀਤੀ ਗਈ। ਐੱਸਐੱਸਪੀ ਨੇ ਕਿਹਾ ਕਿ ਨਾਜਾਇਜ਼ ਧੰਦਾ ਕਰਨ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਤਲਾਸ਼ੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨਾਜਾਇਜ਼ ਕੰਮ ਕਰਨ ਵਾਲੇ ਲੋਕਾਂ ਨੂੰ ਖ਼ਬਰਦਾਰ ਕੀਤਾ।
ਸ਼ੇਰਪੁਰ (ਪੱਤਰ ਪ੍ਰੇਰਕ): ਡੀਐੱਸਪੀ ਸਪੈਸ਼ਲ ਬ੍ਰਾਂਚ ਸੰਗਰੂਰ ਹਰਪ੍ਰੀਤ ਸਿੰਘ ਅਤੇ ਐੱਸਐੱਚਓ ਸ਼ੇਰਪੁਰ ਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਅੱਜ ਚਾਰ ਦਰਜ਼ਨ ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਸ਼ੇਰਪੁਰ ਦੇ ਪੱਤੀ ਖਲੀਲ ਦੇ ਦਰਜਨਾਂ ਘਰਾਂ ’ਚ ਤਲਾਸ਼ੀ ਲਈ। ਪੁਲੀਸ ਨੇ ਤਲਾਸ਼ੀ ਮੁਹਿੰਮ ਦੌਰਾਨ 550 ਨਸ਼ੀਲੀਆ ਗੋਲੀਆਂ ਅਤੇ ਦੋ ਡੱਬੇ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ। ਉਂਜ ਇਹ ਇੱਕ ਹਫ਼ਤੇ ਵਿੱਚ ਇਹ ਦੂਜੀ ਵਾਰ ਨਸ਼ਾ ਵੇਚਣ ਵਾਲੇ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਗਈ।
ਮਾਲੇਰਕੋਟਲਾ (ਪੱਤਰ ਪ੍ਰੇਰਕ): ਵਧੀਕ ਜਨਰਲ ਪੁਲੀਸ ਸੁਰੱਖਿਆ ਪੰਜਾਬ ਐੱਸਐੱਸ ਸ੍ਰੀਵਾਸਤਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਮਾਲੇਰਕੋਟਲਾ ਡਾ. ਸਿਮਰਤ ਕੌਰ ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਹਿਤ ਪੁਲੀਸ ਨੇ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕੁੱਲ 17 ਨਾਕੇ ਲਗਾ ਕੇ ਸਬ-ਡਿਵੀਜ਼ਨ ਮਾਲੇਰਕੋਟਲਾ ਵਿੱਚ 7 ਥਾਵਾਂ ’ਤੇ ਛਾਪੇ ਮਾਰ ਕੇ ਤਲਾਸ਼ੀ ਲਈ। ਐੱਸਐੱਸ ਸ੍ਰੀਵਾਸਤਵ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ 50 ਗ੍ਰਾਮ ਚਿੱਟਾ/ਹੈਰੋਇਨ, 3 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 155 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾ ਕੇ ਚਾਰ ਮੁਕੱਦਮੇ ਦਰਜ ਕਰ ਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 56 ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ।

Advertisement

Advertisement
Advertisement