ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੈਟਰਨਰੀ ਯੂਨੀਵਰਸਿਟੀ ’ਚ ਨਵੇਂ ਕੋਰਸਾਂ ਦੀਆਂ ਸੀਟਾਂ ਭਰੀਆਂ

07:50 AM Jun 19, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਜੂਨ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਵੀਂ ਸ਼ੁਰੂ ਕੀਤੀ ਗਈ ਬੀ.ਟੈਕ ਫੂਡ ਸਾਇੰਸ ਅਤੇ ਤਕਨਾਲੋਜੀ ਡਿਗਰੀ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪਹਿਲੀ ਕਾਊਂਸਲਿੰਗ ਵਿਚ ਹੀ ਇਸ ਕੋਰਸ ਦੀਆਂ ਆਮ ਵਰਗ ਦੀਆਂ, ਰਾਖਵੀਆਂ ਅਤੇ ਸਵੈ-ਵਿਤੀ ਸ਼੍ਰੇਣੀ ਦੀਆਂ ਸਾਰੀਆਂ ਸੀਟਾਂ ਭਰ ਗਈਆਂ। ਭੋਜਨ ਉਦਯੋਗ ਵਿਚ ਅਜਿਹੇ ਕੋਰਸਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਵਿਦਿਆਰਥੀਆਂ ਨੇ ਇਸ ਵਿਚ ਗਹਿਰੀ ਰੁਚੀ ਵਿਖਾਈ ਹੈ। ਇਹ ਜਾਣਕਾਰੀ ’ਵਰਸਿਟੀ ਵੱਲੋਂ ਅੱਜ ਇੱਥੇ ਦਿੱਤੀ ਗਈ। ਜਾਣਕਾਰੀ ਅਨੁਸਾਰ ਇਹ ਡਿਗਰੀ ਪ੍ਰੋਗਰਾਮ ਯੂਨੀਵਰਸਿਟੀ ਦੇ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਕਾਲਜ ਵਿਖੇ ਸ਼ੁਰੂ ਕੀਤਾ ਗਿਆ ਹੈ। ਇਸ ਕੋਰਸ ਵਿਚ ਉਦਯੋਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਭੋਜਨ ਸੁਰੱਖਿਆ, ਪ੍ਰਾਸੈਸਿੰਗ ਤਕਨਾਲੋਜੀ ਅਤੇ ਨਵੀਨ ਉਤਪਾਦਾਂ ਦੇ ਵਿਕਾਸ ਸਬੰਧੀ ਸਿੱਖਿਅਤ ਕੀਤਾ ਜਾਏਗਾ। ਇਸੇ ਕਾਲਜ ਵਿਚ ਚੱਲ ਰਹੇ ਬੀ.ਟੈਕ ਡੇਅਰੀ ਤਕਨਾਲੋਜੀ ਦੀਆਂ ਵੀ ਸਾਰੀਆਂ ਸੀਟਾਂ ਭਰ ਗਈਆਂ ਹਨ। ’ਵਰਸਿਟੀ ਵੱਲੋਂ ਸਕੂਲਾਂ ਤਕ ਪਹੁੰਚ ਕਰਕੇ ਜਾਗਰੂਕ ਕੀਤਾ ਗਿਆ ਸੀ।

Advertisement

Advertisement