ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Sebi issues notice to Mehul Choksi ਸੇਬੀ ਵੱਲੋਂ ਮੇਹੁਲ ਚੋਕਸੀ ਨੂੰ ਦੋ ਕਰੋੜ ਰੁਪਏ ਅਦਾ ਕਰਨ ਲਈ ਨੋਟਿਸ

07:13 PM May 19, 2025 IST
featuredImage featuredImage

ਨਵੀਂ ਦਿੱਲੀ, 19 ਮਈ

Advertisement

ਸ਼ੇਅਰ ਬਾਜ਼ਾਰ ਦੀ ਨਿਗਰਾਨ ਸੰਸਥਾ ਸੇਬੀ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਗੀਤਾਂਜਲੀ ਜੈੱਮਸ ਲਿਮਟਿਡ ਦੇ ਸ਼ੇਅਰਾਂ ’ਚ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ’ਚ 2.1 ਕਰੋੜ ਰੁਪਏ ਅਦਾ ਕਰਨ ਦਾ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇ 15 ਦਿਨਾਂ ’ਚ ਰਕਮ ਦੀ ਅਦਾਇਗੀ ਨਾ ਕੀਤੀ ਗਈ ਤਾਂ ਉਸ ਦੀ ਸੰਪਤੀ ਅਤੇ ਬੈਂਕ ਖ਼ਾਤੇ ਜਾਮ ਕਰ ਦਿੱਤੇ ਜਾਣਗੇ। ਸੇਬੀ ਵਲੋਂ ਇਹ ਡਿਮਾਂਡ ਨੋਟਿਸ ਉਦੋਂ ਜਾਰੀ ਹੋਇਆ ਹੈ ਜਦੋਂ ਚੋਕਸੀ ਨੇ ਜਨਵਰੀ 2022 ’ਚ ਲਗਾਇਆ ਗਿਆ ਜੁਰਮਾਨਾ ਅਦਾ ਨਾ ਕੀਤਾ। ਭਾਰਤੀ ਜਾਂਚ ਏਜੰਸੀਆਂ ਵੱਲੋਂ ਹਵਾਲਗੀ ਦੀ ਅਪੀਲ ਕੀਤੇ ਜਾਣ ਮਗਰੋਂ ਚੋਕਸੀ ਨੂੰ ਪਿਛਲੇ ਮਹੀਨੇ ਬੈਲਜੀਅਮ ’ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਚੋਕਸੀ ਅਤੇ ਉਸ ਦੇ ਰਿਸ਼ਤੇਦਾਰ ਨੀਰਵ ਮੋਦੀ ’ਤੇ ਪੰਜਾਬ ਨੈਸ਼ਨਲ ਬੈਂਕ ਨਾਲ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ ਦੋਸ਼ ਹੈ।

ਭਾਰਤੀ ਜਾਂਚ ਏਜੰਸੀਆਂ ਵੱਲੋਂ ਹਵਾਲਗੀ ਦੀ ਅਪੀਲ ਮਗਰੋਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਚੋਕਸੀ ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਬੈਂਕ ਕਰਜ਼ਾ ‘ਧੋਖਾਧੜੀ’ ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ। ਚੋਕਸੀ ਦੇ ਭਤੀਜੇ ਹੀਰਾ ਕਾਰੋਬਾਰੀ ਨੀਰਵ ਮੋਦੀ ਤੋਂ ਬਾਅਦ ਇਸ ਕੇਸ ਦੇ ਦੂਜੇ ‘ਮੁੱਖ ਸ਼ੱਕੀ’ ਵਿਰੁੱਧ ਕਾਰਵਾਈ ਸ਼ਨਿੱਚਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਹਵਾਲਗੀ ਬੇਨਤੀ ਦੇ ਅਧਾਰ ’ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹੀਰਾ ਕਾਰੋਬਾਰੀ 2018 ਵਿਚ ਭਾਰਤ ਛੱਡਣ ਮਗਰੋਂ ਐਂਟੀਗਾ ਵਿਚ ਰਹਿ ਰਿਹਾ ਸੀ ਤੇ ਮੈਡੀਕਲ ਇਲਾਜ ਲਈ ਉਥੇ ਗਿਆ ਸੀ। ਚੋਕਸੀ ਦੀ ਗ੍ਰਿਫ਼ਤਾਰੀ ਲਈ ਜਾਰੀ ਇੰਟਰਪੋੋਲ ਰੈੱਡ ਨੋਟਿਸ ਕੁਝ ਸਮਾਂ ਪਹਿਲਾਂ ‘ਵਾਪਸ’ ਲੈ ਲਿਆ ਗਿਆ ਸੀ ਅਤੇ ਭਾਰਤੀ ਏਜੰਸੀਆਂ ਉਦੋਂ ਤੋਂ ਉਸ ਦੀ ਪੈੜ ਨੱਪਦਿਆਂ ਹਵਾਲਗੀ ਰੂਟ ਰਾਹੀਂ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਸਨ। ਭਾਰਤੀ ਏਜੰਸੀਆਂ ਨੇ 2018 ਤੇ 2021 ਵਿੱਚ ਮੁੰਬਈ ਦੀ ਵਿਸ਼ੇਸ਼ ਅਦਾਲਤ ਵੱਲੋਂ ਜਾਰੀ ਕੀਤੇ ਗਏ ਘੱਟੋ-ਘੱਟ ਦੋ ਗ੍ਰਿਫ਼ਤਾਰੀ ਵਾਰੰਟ ਹਵਾਲਗੀ ਬੇਨਤੀ ਵਜੋਂ ਆਪਣੇ ਬੈਲਜੀਅਨ ਹਮਰੁਤਬਾ ਨਾਲ ਸਾਂਝੇ ਕੀਤੇ ਹਨ। ਸੀਬੀਆਈ ਅਤੇ ਈਡੀ ਨੇ ਚੋਕਸੀ, ਮੋਦੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਕਰਮਚਾਰੀਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਖਿਲਾਫ਼ 2018 ਵਿੱਚ ਮੁੰਬਈ ’ਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੀ ਬ੍ਰੈਡੀ ਹਾਊਸ ਸ਼ਾਖਾ ਵਿੱਚ ਕਥਿਤ ਕਰਜ਼ਾ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਸੀ।

Advertisement

ਐਫਆਈਆਰ ਵਿਚ ਦੋਸ਼ ਲਗਾਇਆ ਗਿਆ ਸੀ ਕਿ ਚੋਕਸੀ, ਉਸ ਦੀ ਫਰਮ ਗੀਤਾਂਜਲੀ ਜੈੱਮਜ਼ ਅਤੇ ਹੋਰਾਂ ਨੇ ‘ਕੁਝ ਬੈਂਕ ਅਧਿਕਾਰੀਆਂ ਨਾਲ ਮਿਲ ਕੇ ਪੀਐਨਬੀ ਨਾਲ ਧੋਖਾਧੜੀ ਕੀਤੀ। ਧੋਖਾਧੜੀ ਨਾਲ ਐਲਓਯੂ (ਅੰਡਰਟੈਕਿੰਗ ਲੈਟਰ) ਜਾਰੀ ਕਰਵਾ ਕੇ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਐਫਐਲਸੀ (ਵਿਦੇਸ਼ੀ ਕ੍ਰੈਡਿਟ ਪੱਤਰ) ਵਧਾ ਕੇ ਬੈਂਕ ਨੂੰ ਗਲਤ ਨੁਕਸਾਨ ਪਹੁੰਚਾਇਆ।’ ਸੀਬੀਆਈ ਨੇ ਇਸ ਮਾਮਲੇ ਵਿੱਚ ਚੋਕਸੀ ਵਿਰੁੱਧ ਘੱਟੋ-ਘੱਟ ਦੋ ਚਾਰਜਸ਼ੀਟ ਦਾਇਰ ਕੀਤੀਆਂ ਸਨ ਜਦੋਂ ਕਿ ਈਡੀ ਨੇ ਇਸ ਤਰ੍ਹਾਂ ਦੀਆਂ ਤਿੰਨ ਸ਼ਿਕਾਇਤਾਂ ਦਾਇਰ ਕੀਤੀਆਂ ਹਨ।

 

Advertisement