ਦੂਜਾ ‘ਪ੍ਰੋ. ਦੀਪਕ ਪੰਜਾਬੀ ਸੱਭਿਆਚਾਰਕ ਮੇਲਾ’ 23 ਨੂੰ
ਖੇਤਰੀ ਪ੍ਰਤੀਨਿਧ
ਐਸ.ਏ.ਐਸ. ਨਗਰ(ਮੁਹਾਲੀ), 17 ਨਵੰਬਰ
ਪੰਜਾਬੀ ਸਾਹਿਬ ਸਭਾ ਮੁਹਾਲੀ ਵੱਲੋਂ ਪੰਜਾਬੀ ਦੇ ਨਾਮਵਰ ਸਾਹਿਤਕਾਰ ਡਾ. ਦੀਪਕ ਮਨਮੋਹਨ ਸਿੰਘ ਦੀ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਦੇਣ ਦੀ ਯਾਦ ’ਚ ਕਰਵਾਇਆ ਜਾ ਰਿਹਾ ‘ਦੂਜਾ ਪ੍ਰੋ. ਦੀਪਕ ਪੰਜਾਬੀ ਸੱਭਿਆਚਾਰਕ ਮੇਲਾ’ 23 ਨਵੰਬਰ ਨੂੰ ਮੁਹਾਲੀ ਦੇ ਫੇਜ਼ 10 ਦੇ ਸਿਲਵੀ ਪਾਰਕ ਵਿੱਚ ਕਰਵਾਇਆ ਜਾ ਰਿਹਾ ਹੈ। ਸਾਹਿਤ ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਅਤੇ ਜਨਰਲ ਸਕੱਤਰ ਡਾ. ਸਵੈਰਾਜ ਸੰਧੂ ਨੇ ਦੱਸਿਆ ਕਿ ਸਵੇਰੇ ਦਸ ਵਜੇ ਤੋਂ ਸ਼ਾਮ ਛੇ ਵਜੇ ਤੱਕ ਚੱਲਣ ਵਾਲੇ ਇਸ ਮੇਲੇ ਦੇ ਪਹਿਲੇ ਦੌਰ ਵਿੱਚ ਕਵੀ ਦਰਬਾਰ ਹੋਵੇਗਾ, ਜਿਸ ਵਿਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਜਫ਼ਰ ਅਤੇ ਦਰਸ਼ਨ ਬੁੱਟਰ ਵੀ ਸ਼ਾਮਲ ਹੋਣਗੇ। ਦੂਜੇ ਦੌਰ ’ਚ ਸੱਭਿਆਚਾਰਕ ਸਮਾਗਮ ਹੋਵੇਗਾ, ਜਿਸ ਵਿੱਚ ਪੰਮੀ ਬਾਈ, ਸੁੱਖੀ ਬਰਾੜ, ਆਰ ਦੀਪ ਰਮਨ, ਸਰਦਾਰ ਅਲੀ, ਹਰਦੀਪ ਚੰਡੀਗੜ੍ਹ ਤੇ ਪੰਮਾ ਡੂਮੇਵਾਲ ਆਦਿ ਗਾਇਕ ਆਪਣੀ ਗਾਇਕੀ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਮੰਚ ਸੰਚਾਲਨ ਸੁਸ਼ੀਲ ਦੁਸਾਂਝ ਕਰਨਗੇ। ਮੁੱਖ ਮਹਿਮਾਨ ਵਜੋਂ ਬਲਵਿੰਦਰ ਸਿੰਘ ਧਨੋਆ ਅਤੇ ਵਿਸ਼ੇਸ਼ ਮਹਿਮਾਨ ਵਜੋਂ ਦਵਿੰਦਰ ਗਰੇਵਾਲ, ਅਸ਼ੋਕ ਗੁਪਤਾ ਤੇ ਗੀਤਕਾਰ ਸ਼ਮਸ਼ੇਰ ਸੰਧੂ ਵੀ ਸ਼ਮੂਲੀਅਤ ਕਰਨਗੇ।