ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਅਮਲੇ ਦੀ ਦੂਜੀ ਰਿਹਰਸਲ ਅੱਜ

08:59 AM Oct 11, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਕਤੂਬਰ
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਦੇ ਅਮਲ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਪਹਿਲੀ ਰਿਹਰਸਲ 5 ਅਕਤੂਬਰ ਨੂੰ ਕਰਵਾਈ ਜਾ ਚੁੱਕੀ ਹੈ ਜਦਕਿ ਇਸ ਚੋਣ ਅਮਲੇ ਦੀ ਦੂਜੀ ਰਿਹਰਸਲ ਭਲਕੇ 11 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਦੂਜੀ ਰਿਹਰਸਲ ਲਈ 10 ਅਕਤੂਬਰ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ, ਪਰ ਹੁਣ ਕੁਝ ਜ਼ਰੂਰੀ ਕਾਰਨਾਂ ਕਰਕੇ ਤਰੀਕ ਨੂੰ ਬਦਲ ਕੇ 11 ਅਕਤੂਬਰ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਮੂਨਕ ਬਲਾਕ ਦੇ ਚੋਣ ਅਮਲੇ ਦੀ ਰਿਹਰਸਲ ਸੰਧੂ ਪੈਲੇਸ, ਪਾਤੜਾਂ ਰੋਡ, ਮੂਨਕ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਚੋਣ ਅਮਲੇ ਦੀ ਰਿਹਰਸਲ ਅਗਰਵਾਲ ਭਵਨ, ਸੁਨਾਮ ਰੋਡ ਭਵਾਨੀਗੜ੍ਹ, ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਚੋਣ ਅਮਲੇ ਦੇ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ, ਬਲਾਕ ਦਿੜ੍ਹਬਾ ਦੇ ਚੋਣ ਅਮਲੇ ਦੀ ਰਿਹਰਸਲ ਗੀਤਾ ਭਵਨ ਲਿੰਕ ਰੋਡ ਦਿੜ੍ਹਬਾ, ਬਲਾਕ ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ, ਬਲਾਕ ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਰੂਸਾ ਬਲਾਕ ਅਤੇ ਬਲਾਕ ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਸਵੇਰੇ 9 ਵਜੇ ਤੋਂ ਆਰੰਭ ਹੋਵੇਗੀ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਰਿਹਰਸਲ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਰਿਹਰਸਲ ਦੌਰਾਨ ਗੈਰ-ਹਾਜ਼ਰ ਮਿਲਿਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

Advertisement

Advertisement