For the best experience, open
https://m.punjabitribuneonline.com
on your mobile browser.
Advertisement

‘ਆਪ’ ਤੇ ਕਾਂਗਰਸ ’ਚ ਚੋਣ ਲਈ ਗੁਪਤ ਸਮਝੌਤਾ: ਗਰਚਾ

09:52 AM May 07, 2024 IST
‘ਆਪ’ ਤੇ ਕਾਂਗਰਸ ’ਚ ਚੋਣ ਲਈ ਗੁਪਤ ਸਮਝੌਤਾ  ਗਰਚਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਮਈ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਹਰਜਿੰਦਰ ਸਿੰਘ ਬੌਬੀ ਗਰਚਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਤਾਕਤਾਂ ਦਾ ਗੱਠਜੋੜ ਤੋੜਨ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤਾਂ ਜੋ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੰਘਰਸ਼ ਕਰਕੇ ਪੰਜਾਬ ਦੇ ਹੱਕ ਪ੍ਰਾਪਤ ਕੀਤੇ ਜਾ ਸਕਣ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਪੰਜਾਬ ਦੇ ਵਿਰੁੱਧ ਇਕੱਠੀਆਂ ਖੜ੍ਹੀਆਂ ਹਨ ਅਤੇ ਇਨ੍ਹਾਂ ਦੀ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ। ‘ਆਪ’ ਅਤੇ ਕਾਂਗਰਸ ਵੱਲੋਂ ਗੁਪਤ ਸਮਝੌਤੇ ਤਹਿਤ ਪੰਜਾਬ ਵਿੱਚ ਇਹ ਚੋਣ ਲੜੀ ਜਾ ਰਹੀ ਹੈ ਜਦਕਿ ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰ ਇੱਕ ਦੂਜੇ ਨੂੰ ਜੱਫੀਆਂ ਪਾ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×