For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਤੇ ‘ਆਪ’ ਦਾ ਪੰਜਾਬ ’ਚ ਵੀ ਗੁਪਤ ਸਮਝੌਤਾ: ਖਾਲਸਾ

08:05 AM Mar 12, 2024 IST
ਕਾਂਗਰਸ ਤੇ ‘ਆਪ’ ਦਾ ਪੰਜਾਬ ’ਚ ਵੀ ਗੁਪਤ ਸਮਝੌਤਾ  ਖਾਲਸਾ
Advertisement

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਰਿਜ਼ਰਵ ਦੇ ਆਬਜ਼ਰਵਰ ਅਤੇ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ ਨੇ ਹਲਕੇ ਵਿੱਚ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦੇ ਹੋਏ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕਰ ਦਿਤਾ ਹੈ। ਇਕ ਵਿਸ਼ੇਸ਼ ਮਿਲਣੀ ਦੌਰਾਨ ਉਨ੍ਹਾਂ ਮੁੱਖ ਵਿਰੋਧੀ ਪਾਰਟੀ ਕਾਂਗਰਸ ਅਤੇ ‘ਆਪ’ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਪੰਜਾਬ ਵਿੱਚ ਵੀ ਆਪਸ ਵਿੱਚ ਘਿਓ-ਖਿਚੜੀ ਹਨ ਸਿਰਫ਼ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਜੋ ਵਿਕਾਸ ਹੋਇਆ ਅੱਜ ਉੱਥੇ ਹੀ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×