For the best experience, open
https://m.punjabitribuneonline.com
on your mobile browser.
Advertisement

ਸਕੱਤਰ ਵਿੰਨੀ ਮਹਾਜਨ ਵੱਲੋਂ ਸੀਬੀਜੀ ਪਲਾਂਟ ਦਾ ਦੌਰਾ

06:48 AM Jul 05, 2024 IST
ਸਕੱਤਰ ਵਿੰਨੀ ਮਹਾਜਨ ਵੱਲੋਂ ਸੀਬੀਜੀ ਪਲਾਂਟ ਦਾ ਦੌਰਾ
ਪਿੰਡ ਭੁਟਾਲ ਕਲਾਂ ’ਚ ਪਲਾਂਟ ਦੇ ਦੌਰੇ ਮੌਕੇ ਪੀਣਯੋਗ ਪਾਣੀ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਵਿੰਨੀ ਮਹਾਜਨ ਤੇ ਹੋਰ ਅਧਿਕਾਰੀ।
Advertisement

ਗੁਰਦੀਪ ਲਾਲੀ
ਸੰਗਰੂਰ, 4 ਜੁਲਾਈ
ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਵਿੰਨੀ ਮਹਾਜਨ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਭੂਟਾਲ ਕਲਾਂ ਵਿੱਚ ਇੱਕ ਪ੍ਰਾਇਵੇਟ ਕੰਪਨੀ ਵਰਬਿਓ ਵੱਲੋਂ ਪਰਾਲੀ ਤੋਂ ਕੰਪਰੈਸਡ ਬਾਇਓ ਗੈਸ (ਸੀਬੀਜੀ) ਬਣਾਉਣ ਵਾਲੇ ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਤੋਂ ਬਾਅਦ ਸਕੱਤਰ ਵਿੰਨੀ ਮਹਾਜਨ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੀਬੀਜੀ ਪਲਾਂਟਾਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ. ਐੱਸ. ਅਵਧ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਐੱਮਡੀ ਜਿਤੇਂਦਰ ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਾਇਰੈਕਟਰ ਕਰਨਜੀਤ ਸਿੰਘ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਿਪਟੀ ਸਕੱਤਰ ਰਵਿੰਦਰ ਕੁਮਾਰ ਵੀ ਹਾਜ਼ਰ ਸਨ।
ਵਿੰਨੀ ਮਹਾਜਨ ਨੇ ਕਿਹਾ ਕਿ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੁਚੱਜੀ ਵਿਵਸਥਾ ਲਈ ਲੋੜੀਂਦੇ ਉਪਰਾਲੇ ਕਰਨੇ ਯਕੀਨੀ ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਖੇਤੀ ਫਸਲਾਂ ਦੀ ਬਚੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਾਲੀ ਸਮੇਤ ਹੋਰਨਾਂ ਕਈ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਸੀਬੀਜੀ ਪਲਾਂਟਾਂ ਵਿੱਚ ਵਰਤ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਮਦਦ ਮਿਲ ਰਹੀ ਹੈ। ਇਨ੍ਹਾਂ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਆਰਗੈਨਿਕ ਤਰੀਕੇ ਨਾਲ ਵਰਤ ਕੇ ਸਾਫ਼ ਸੁਥਰੀ ਊਰਜਾ ਵਜੋਂ ਜਾਣੀ ਜਾਣ ਵਾਲੀ ਬਾਇਓ ਗੈਸ ਤਿਆਰ ਕੀਤੀ ਜਾਂਦੀ ਹੈ ਜਿਸ ਨਾਲ ਬਹੁਤ ਵੱਡੇ ਰਕਬੇ ਉੱਪਰ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਰਹੀ ਹੈ।
ਸਕੱਤਰ ਵਿੰਨੀ ਮਹਾਜਨ ਵੱਲੋਂ ਸੀਬੀਜੀ ਪਲਾਂਟਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਪਲਾਂਟਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਭੂਟਾਲ ਕਲਾਂ ਵਿੱਚ ਬਣੇ ਪਲਾਂਟ ਵਿਚੋਂ ਗੈਸ ਦੀ ਢੋਆ-ਢੁਆਈ ਲਈ ਪਾਇਪਲਾਈਨ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਉਪਰਾਲੇ ਕੀਤੇ ਜਾਣ। ਇਸ ਮੌਕੇ ਪੰਜਾਬ ਸਰਕਾਰ ਦੇ ਵਿਭਾਗ ਦੇ ਉਤਰੀ ਜ਼ੋਨ ਦੇ ਚੀਫ਼ ਇੰਜੀਨੀਅਰ ਜੇ.ਐਸ. ਚਾਹਲ, ਪੇਡਾ ਦੇ ਜੁਆਇੰਟ ਡਾਇਰੈਕਟਰ ਕੁਲਬੀਰ ਸਿੰਘ, ਪੀ.ਏ.ਯੂ. ਲੁਧਿਆਣਾ, ਕੇ.ਵੀ.ਕੇ., ਇੰਡੀਅਨ ਆਇਲ, ਗੇਲ, ਸੀ.ਜੀ.ਡੀ, ਵਰਬਿਓ, ਆਰ.ਐਨ.ਜੀ. ਪ੍ਰਾਇਵੇਟ ਲਿਮਟਿਡ ਦੇ ਨੁਮਾਇੰਦੇ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement