ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੱਤਰ ਵੱਲੋਂ ਪਲਾਂਟ ਦਾ ਦੌਰਾ

07:00 AM Jul 06, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 5 ਜੁਲਾਈ
ਪੀਣ ਯੋਗ ਪਾਣੀ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿੰਨੀ ਮਹਾਜਨ ਵੱਲੋਂ ਨੇ ਸਬ ਡਿਵੀਜ਼ਨ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਚ ਨਿੱਜੀ ਕੰਪਨੀ ਵਰਬਿਓ ਵੱਲੋਂ ਪਰਾਲੀ ਤੋਂ ਕੰਪਰੈਸਡ ਬਾਇਓ ਗੈਸ (ਸੀਬੀਜੀ) ਬਣਾਉਣ ਵਾਲੇ ਪਲਾਂਟ ਦਾ ਦੌਰਾ ਕੀਤਾ ਗਿਆ। ਮਗਰੋਂ ਉਨ੍ਹਾਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਸੀਬੀਜੀ ਪਲਾਂਟਾਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ.ਅਵਧ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਐੱਮਡੀ ਜਿਤੇਂਦਰ ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਡਾਇਰੈਕਟਰ ਕਰਨਜੀਤ ਸਿੰਘ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਡਿਪਟੀ ਸਕੱਤਰ ਰਵਿੰਦਰ ਕੁਮਾਰ ਹਾਜ਼ਰ ਸਨ। ਇਸ ਮੌਕੇ ਵਿੰਨੀ ਮਹਾਜਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਣੇ ਹੋਰਨਾਂ ਕਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੀਬੀਜੀ ਪਲਾਂਟਾਂ ਵਿਚ ਵਰਤ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿਚ ਵੱਡੀ ਮਦਦ ਮਿਲ ਰਹੀ ਹੈ। ਉਨ੍ਹਾਂ ਸੀਬੀਜੀ ਪਲਾਂਟਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਇਸਸਬੰਧੀ ਹਰ ਸੰਭਵ ਮਦਦ ਕੀਤੀ ਜਾਵੇਗੀ।

Advertisement

Advertisement