ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੌਧਰੀ ਦੇਵੀ ਲਾਲ ’ਵਰਸਿਟੀ ਨੇੜੇ ਧਾਰਾ 144 ਲਾਗੂ

11:10 AM May 27, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਮਈ
ਜ਼ਿਲ੍ਹਾ ਮੈਜਿਸਟਰੇਟ ਆਰ.ਕੇ. ਸਿੰਘ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸ਼ਾਂਤਮਈ ਅਤੇ ਨਿਰਪੱਖ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਸਟਰਾਂਗ ਰੂਮ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਈ.ਵੀ.ਐਮਜ਼ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਅਜਿਹੇ ’ਚ ਸਟਰਾਂਗ ਰੂਮ ਦੇ 200 ਮੀਟਰ ਦੇ ਦਾਇਰੇ ’ਚ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਆਉਣ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਕਰਯੋਗ ਹੈ ਕਿ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਸਿਰਸਾ ਅਤੇ ਡੱਬਵਾਲੀ ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮ ਬਣਾਏ ਗਏ ਹਨ।

Advertisement

Advertisement
Advertisement