ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਂਗਚੁੱਕ ਦੇ ਰੋਸ ਮੁਜ਼ਾਹਰੇ ਦੇ ਮੱਦੇਨਜ਼ਰ ਲੇਹ ’ਚ ਧਾਰਾ 144 ਲਾਗੂ

07:43 AM Apr 06, 2024 IST

ਲੇਹ, 5 ਅਪਰੈਲ
ਲੱਦਾਖ ਦੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਵੱਲੋਂ 7 ਅਪਰੈਲ ਨੂੰ ਅਸਲ ਕੰਟਰੋਲ ਰੇਖਾ ਵੱਲੋਂ ਰੋਸ ਮਾਰਚ ਕਰਨ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੱਜ ਲੇਹ ’ਚ ਧਾਰਾ 144 ਲਾਗੂ ਕਰ ਦਿੱਤੀ ਹੈ। ਰਾਜ ਦਾ ਦਰਜਾ ਤੇ ਸੰਵਿਧਾਨ ਦੇ 6ਵੇਂ ਸ਼ਡਿਊਲ ਵਿੱਚ ਸ਼ਾਮਲ ਕਰਨ ਦੀ ਮੰਗ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਭਾਰਤ ਤੇ ਚੀਨ ਵਿਚਾਲੇ ਐੱਲਏਸੀ ਨੇੜੇ ਚਾਂਗਥਾਂਗ ਖੇਤਰ ’ਚ ‘ਪਸ਼ਮੀਨਾ ਮਾਰਚ’ ਦਾ ਸੱਦਾ ਦਿੱਤਾ ਹੈ। ਲੇਹ ਦੇ ਜ਼ਿਲ੍ਹਾ ਮੈਜਿਸਟਰੇਟ ਸੰਤੋਸ਼ ਸੁਖਦੇਵਾ ਨੇ ਪੁਲੀਸ ਤੋਂ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦੇ ਖਦਸ਼ੇ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ’ਚ ਧਾਰਾ 144 ਲਾਗੂ ਕਰ ਦਿੱਤੀ ਹੈ। -ਆਈਏਐੱਨਐੱਸ

Advertisement

Advertisement