ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਣਕ ਦੀ ਖਰੀਦ ਨੇਪਰੇ ਚਾੜ੍ਹਨ ਲਈ ਸੈਕਟਰ ਅਫ਼ਸਰ ਤਾਇਨਾਤ

06:45 AM Mar 29, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਾਰਚ
ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖਰੀਦ ਕੇਂਦਰਾਂ ’ਤੇ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ।ਸ੍ਰੀ ਜੋਰਵਾਲ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੀ ਸਮੁੱਚੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਕਰਨਗੇ ਅਤੇ ਸਬੰਧਤ ਐਸ.ਡੀ.ਐੱਮ. ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਉਨ੍ਹਾਂ ਕਿਹਾ ਕਿ ਸੈਕਟਰ ਅਫਸਰਾਂ ਵੱਲੋਂ ਡਿਊਟੀ ਵਿਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪਰਵਾਹੀ ਦੀ ਸੂਰਤ ਵਿੱਚ ਉਸ ਵਿਰੁਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਜੋਰਵਾਲ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪੱਧਰ ਉਤੇ ਅਤੇ ਉੱਪ ਮੰਡਲ ਮੈਜਿਸਟਰੇਟ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿੱਥੇ ਕਿ ਆਕਾਸ਼ ਬਾਂਸਲ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ (ਸੰਪਰਕ 88825-76368, 01672234362), ਚਰਨਜੋਤ ਸਿੰਘ ਵਾਲੀਆ ਉੱਪ ਮੰਡਲ ਮੈਜਿਸਟਰੇਟ, ਸੰਗਰੂਰ (97790-22255, 01672234260), ਸੂਬਾ ਸਿੰਘ ਉੱਪ ਮੰਡਲ ਮੈਜਿਸਟਰੇਟ, ਮੂਨਕ ਵਾਧੂ ਚਾਰਜ (94630-50975, 01676276654), ਸੂਬਾ ਸਿੰਘ ਉਪ ਮੰਡਲ ਮੈਜਿਸਟਰੇਟ ਲਹਿਰਾ (94630-50975, 01676272125), ਪ੍ਰਮੋਦ ਸਿੰਗਲਾ ਉੱਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ (95014-42300, 01672220070), ਅਮਿਤ ਕੁਮਾਰ ਉੱਪ ਮੰਡਲ ਮੈਜਿਸਟਰੇਟ, ਧੂਰੀ ਨਾਲ (99583-91722, 01675220561), ਵਿਨੀਤ ਕੁਮਾਰ, ਉੱਪ ਮੰਡਲ ਮੈਜਿਸਟਰੇਟ, ਭਵਾਨੀਗੜ੍ਹ (70870-84857), ਰਾਜੇਸ਼ ਕੁਮਾਰ ਉੱਪ ਮੰਡਲ ਮੈਜਿਸਟਰੇਟ, ਦਿੜ੍ਹਬਾ (98764-70300, 98765-70300, 01675220561) ਅਤੇ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ (97813-30180, 01672234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ।

Advertisement

Advertisement
Advertisement