ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਰੱਖਿਆ ਏਜੰਸੀਆਂ ‘ਸਰਹੱਦਾਂ ’ਤੇ ਸ਼ਾਂਤੀ ਲਈ ਲੋੜੀਂਦੇ ਕਦਮ ਚੁੱਕਣਗੀਆਂ’

08:04 AM Jun 10, 2024 IST

ਸ੍ਰੀਨਗਰ: ਥਲ ਸੈਨਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਕੰਟਰੋਲ ਰੇਖਾ ’ਤੇ ਹਾਲਾਤ ਸਥਿਰ ਹਨ ਅਤੇ ਸੁਰੱਖਿਆ ਏਜੰਸੀਆਂ ਸ਼ਾਂਤੀ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁਕਣਗੀਆਂ। 15 ਕੋਰ ਦੇ ਜੀਓਸੀ ਲੈਫ਼ਟੀਨੈਂਟ ਜਨਰਲ ਰਾਜੀਵ ਘਈ ਨੇ ਕਿਹਾ ਕਿ ਸਰਹੱਦਾਂ ’ਤੇ ਸ਼ਾਂਤੀ ਕਾਇਮ ਰੱਖਣ ਲਈ ਜਿਹੜੇ ਕਦਮ ਚੁੱਕਣ ਦੀ ਲੋੜ ਹੋਵੇਗੀ, ਸੁਰੱਖਿਆ ਏਜੰਸੀਆਂ ਉਨ੍ਹਾਂ ਨੂੰ ਲਾਗੂ ਕਰਨਗੀਆਂ। ਡੀਜੀਪੀ ਆਰਆਰ ਸਵੈਨ ਵੱਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ’ਚ 70 ਤੋਂ 80 ਵਿਦੇਸ਼ੀ ਦਹਿਸ਼ਤਗਰਦਾਂ ਦੇ ਸਰਗਰਮ ਹੋਣ ਦੇ ਦਿੱਤੇ ਬਿਆਨ ਨਾਲ ਸਹਿਮਤੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਮੁਖੀ ਦਾ ਬਿਆਨ ਤੱਥਾਂ ’ਤੇ ਆਧਾਰਿਤ ਹੈ। ਲੈਫ਼ਟੀਨੈਂਟ ਜਨਰਲ ਘਈ ਨੇ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ’ਤੇ ਕਾਰਗਿਲ ਜੰਗ ਦੇ ਬਹਾਦਰਾਂ ਨੂੰ ਸਨਮਾਨਿਤ ਕਰਨ ਲਈ ਬਾਰਾਮੂਲਾ ਜ਼ਿਲ੍ਹੇ ਦੇ ਬਿਪਿਨ ਰਾਵਤ ਸਟੇਡੀਅਮ ’ਚ ਹੋਏ ਇਕ ਸਮਾਗਮ ’ਚ ਸ਼ਿਰਕਤ ਕੀਤੀ। -ਪੀਟੀਆਈ

Advertisement

Advertisement
Advertisement