ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਥਰਮਲ ਪਲਾਂਟ ਰੂਪਨਗਰ ਦੇ ਸੁਰੱਖਿਆ ਪ੍ਰਬੰਧ ਸਵਾਲਾਂ ਦੇ ਘੇਰੇ ’ਚ

11:09 AM Jul 15, 2024 IST
ਥਰਮਲ ਪਲਾਂਟ ਰੂਪਨਗਰ ਦੀ ਨੂੰਹੋਂ ਕਲੋਨੀ ਦੇ ਕੁਆਰਟਰਾਂ ਦੀ ਨਸ਼ੇੜੀਆਂ ਤੇ ਚੋਰਾਂ ਵੱਲੋਂ ਕੀਤੀ ਗਈ ਖਸਤਾ ਹਾਲਤ ਦੀ ਝਲਕ।

ਜਗਮੋਹਨ ਸਿੰਘ
ਘਨੌਲੀ, 14 ਜੁਲਾਈ
ਇੱਥੇ 12 ਜੁਲਾਈ ਦੀ ਰਾਤ ਇੱਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅੰਦਰ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਪਲਾਂਟ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਹੁੰਦੇ ਹਨ। ਹਾਲਾਂਕਿ ਥਰਮਲ ਪਲਾਂਟ ਦੇ ਸੁਰੱਖਿਆ ਕਰਮਚਾਰੀਆਂ ਨੇ ਤਿੰਨ ਵਿੱਚੋਂ ਦੋ ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਲਾਂਟ ਦੇ ਸਕਿਉਰਿਟੀ ਅਫ਼ਸਰ ਵੇਦ ਪ੍ਰਕਾਸ਼ ਨੇ ਦੱਸਿਆ ਕਿ 11-12 ਜੁਲਾਈ ਦੀ ਦਰਮਿਆਨੀ ਰਾਤ ਨੂੰ ਰਣਜੀਤਪੁਰਾ ਪਿੰਡ ਵਾਲੇ ਪਾਸੇ ਸਥਿਤ ਪੋਸਟ ਨੰਬਰ 4 ਅਤੇ 5 ਤੇ ਤੈਨਾਤ ਸੁਰੱਖਿਆ ਮੁਲਾਜ਼ਮਾਂ ਗਗਨਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਤਿੰਨ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਥਰਮਲ ਪਲਾਂਟ ਦੇ ਅੰਦਰੋਂ ਨਿਕਲ ਕੇ ਡੈੱਕਾਂ ਵੱਲ ਹੋ ਕੇ ਦਬੁਰਜੀ ਪਿੰਡ ਵੱਲ ਨੂੰ ਜਾਂਦਿਆਂ ਦੇਚ ਕੇ ਅੰਬੂਜਾ ਪੋਸਟ ਤੇ ਤੈਨਾਤ ਸੁਰੱਖਿਆ ਕਰਮਚਾਰੀਆਂ ਨੂੰ ਸੂਚਿਤ ਕਰਕੇ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਘੇਰ ‌ਲਿਆ, ਜਿਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀਆਂ ਕੋਲੋਂ ਥਰਮਲ ਪਲਾਂਟ ਦੇ ਅੰਦਰੋਂ ਚੋਰੀ ਕੀਤੀਆਂ ਹੋਈਆਂ ਲੋਹੇ ਦੀਆਂ ਦੋ ਪਲੇਟਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਨੂੰ ਮੁੱਖ ਗੇਟ ’ਤੇ ‌ਲਿਆਂਦਾ ਗਿਆ ਤਾਂ ਰਾਹੁਲ ਕਾਮਤ ਨਾਮਕ ਨੌਜਵਾਨ ਪਾਣੀ ਪੀਣ ਦਾ ਬਹਾਨਾ ਲਗਾ ਕੇ ਭੱਜ ਗਿਆ, ਜਦੋਂ ਕਿ ਦੋ ਨੌਜਵਾਨਾਂ ਕ੍ਰਿਸ਼ਨ ਰਾਏ ਵਾਸੀ ਨੂੰਹੋਂ ਅਤੇ ਰਜਿੰਦਰ ਕੁਮਾਰ ਵਾਸੀ ਨੂੰਹੋਂ ਨੂੰ ਅਗਲੇਰੀ ਕਾਰਵਾਈ ਦੇ ਲਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਚੌਕੀ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਥਰਮਲ ਪਲਾਂਟ ਰੂਪਨਗਰ ਦੇ ਅੰਦਰ ਪਿਛਲੇ ਸਮੇਂ ਦੌਰਾਨ ਜਿੱਥੇ ਚੋਰੀ ਦੀਆਂ ਵੱਡੀਆਂ ਘਟਨਾਵਾਂ ਵਾਪਰਨੀ ਸ਼ੁਰੂ ਹੋ ਗਈਆਂ ਹਨ, ਉੱਥੇ ਹੀ ਚੋਰਾਂ ਤੇ ਨਸ਼ੇੜੀਆਂ ਨੇ ਥਰਮਲ ਪਲਾਂਟ ਦੀਆਂ ਰਿਹਾਇਸ਼ੀ ਕਲੋਨੀ ਦਾ ਬੁਰੀ ਤਰ੍ਹਾਂ ਉਜਾੜਾ ਕਰ ਦਿੱਤਾ ਹੈ।
ਕਲੋਨੀ ਦੇ ਕੁਆਅਟਰਾਂ ਦੀਆਂ ਖਿੜਕੀਆਂ, ਦਰਵਾਜ਼ੇ ਤੇ ਟੂਟੀਆਂ ਚੋਰ ਤੇ ਨਸ਼ੇੜੀ ਪੁੱਟ ਕੇ ਲੈ ਗਏ ਹਨ।

Advertisement

ਝੁੱਗੀਆਂ ਦੀ ਆੜ ’ਚ ਥਰਮਲ ਅੰਦਰ ਦਾਖਲ ਹੁੰਦੇ ਨੇ ਬਾਹਰੀ ਲੋਕ: ਮੁੱਖ ਇੰਜੀਨੀਅਰ

ਜਦੋਂ ਸਖਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਥਰਮਲ ਪਲਾਂਟ ਦੇ ਅੰਦਰ ਬਾਹਰੀ ਲੋਕਾਂ ਦੇ ਦਾਖਲ ਹੋਣ ਸਬੰਧੀ ਮੁੱਖ ਇੰਜੀਨੀਅਰ ਹਰੀਸ਼ ਕੁਮਾਰ ਸ਼ਰਮਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੀ ਚਾਰਦੀਵਾਰੀ ਅੰਦਰ ਗੈਰਕਾਨੂੰਨੀ ਤੌਰ ’ਤੇ ਝੁੱਗੀਆਂ ਬਣਾ ਕੇ ਰਹਿ ਰਹੇ ਲੋਕਾਂ ਦੇ ਰਿਸ਼ਤੇਦਾਰ ਹੋਣ ਦਾ ਬਹਾਨਾ ਲਗਾ ਕੇ ਕੁੱਝ ਲੋਕ ਪਲਾਂਟ ਅੰਦਰ ਦਾਖਲ ਹੋ ਜਾਂਦੇ ਹਨ ਤੇ ਥਰਮਲ ਪ੍ਰਸ਼ਾਸਨ ਵੱਲੋਂ ਝੁੱਗੀਆਂ ਦੇ ਬਦਲੇ ਬਾਹਰ ਜਗ੍ਹਾ ਦੇ ਦਿੱਤੀ ਗਈ ਹੈ ਤੇ ਇਨ੍ਹਾਂ ਝੁੱਗੀਆਂ ਨੂੰ ਪਲਾਂਟ ਤੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਪੱਤਰ ਲਿਖੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਲਾਂਟ ਵੱਲੋਂ 55 ਹੋਰ ਸੁਰੱਖਿਆ ਮੁਲਾਜ਼ਮਾਂ ਦੀ ਜਲਦੀ ਹੀ ਭਰਤੀ ਕੀਤੀ ਜਾ ਰਹੀ ਹੈ।

Advertisement
Advertisement
Advertisement