ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਸਬੰਧੀ ਸੁਰੱਖਿਆ ਪ੍ਰਬੰਧ ਸਖ਼ਤ

07:47 AM May 23, 2024 IST

ਪੱਤਰ ਪ੍ਰੇਰਕ
ਜਲੰਧਰ, 22 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਮੲੀ ਦੀ ਜਲੰਧਰ ਫੇਰੀ ਸਬੰਧੀ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੀਏਪੀ ਗਰਾਊਂਡ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਕਮਿਸ਼ਨਰੇਟ ਅਤੇ ਦਿਹਾਤੀ ਪੁਲੀਸ ਮਿਲ ਕੇ ਕੰਮ ਕਰ ਰਹੀ ਹੈ। ਆਦਮਪੁਰ ਏਅਰਫੋਰਸ ਸਟੇਸ਼ਨ ਨੇੜੇ ਹਰੇਕ ਆਉਣ-ਜਾਣ ਵਾਲੇ ਵਿਅਕਤੀ ਅਤੇ ਵਾਹਨ ’ਤੇ ਪੁਲੀਸ ਨਜ਼ਰ ਰੱਖ ਰਹੀ ਹੈ। ਅੱਜ ਪ੍ਰਸ਼ਾਸਨ ਨੇ ਰਿਹਰਸਲ ਵੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਹਾਜ਼ ਰਾਹੀਂ ਆਦਮਪੁਰ ਆਣਗੇ ਅਤੇ ਹੈਲੀਕੈਪਟਰ ਰਾਹੀਂ ਜਲੰਧਰ ਦੇ ਪੀਏਪੀ ਗਰਾਊਂਡ ਪਹੁੰਚ ਕੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਜੇਕਰ ਮੌਸਮ ਖਰਾਬ ਹੁੰਦਾ ਹੈ ਤਾਂ ਬਦਲਵੇਂ ਸਡ਼ਕੀ ਮਾਰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Advertisement

Advertisement
Advertisement