ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਦੇ ਮਨੀਪੁਰ ਦੌਰੇ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖ਼ਤ

06:58 AM Jul 08, 2024 IST

ਇੰਫਾਲ: ਕਾਂਗਰਸ ਆਗੂ ਰਾਹੁਲ ਗਾਂਧੀ ਦੇ ਸੋਮਵਾਰ ਨੂੰ ਤਜਵੀਜ਼ਤ ਦੌਰੇ ਤੋਂ ਪਹਿਲਾਂ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ ਅਤੇ ਡਰੋਨ ਰਾਹੀਂ ਫੋਟੋਗ੍ਰਾਫ਼ੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਰੀਬਾਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਉਪਾਵਾਂ ਨੂੰ ਵਧਾਉਂਦਿਆਂ ਡਰੋਨ, ਗੁਬਾਰੇ ਜਾਂ ਕਿਸੇ ਹੋਰ ਢੰਗ ਰਾਹੀਂ ਹਵਾਈ ਫੋਟੋਗ੍ਰਾਫੀ ਜਾਂ ਵੀਡੀਓਗ੍ਰਾਫੀ ਕਰਨ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਇਸ ਆਦੇਸ਼ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਅਤੇ ਕਾਨੂੰਨ ਦੀਆਂ ਹੋਰ ਸਬੰਧਤ ਵਿਵਸਥਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ

Advertisement

Advertisement