ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਦਸਤਿਆਂ ਨੇ ਅਤਿਵਾਦੀ ਮਾਰਿਆ
11:15 AM Apr 11, 2024 IST
ਸ੍ਰੀਨਗਰ, 11 ਅਪਰੈਲ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਲੁਕੇ ਅਤਿਵਾਦੀਆਂ ਖ਼ਿਲਾਫ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨੇ ਇਕ ਅਤਿਵਾਦੀ ਮਾਰ ਦਿੱਤਾ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਅਤਿਵਾਦੀ ਦੀ ਲਾਸ਼ ਪੁਲਵਾਮਾ ਸ਼ਹਿਰ ਤੋਂ ਦੋ ਕਿਲੋਮੀਟਰ ਦੂਰ ਫਰਾਸੀਪੋਰਾ ਪਿੰਡ ਵਿੱਚ ਮੁਕਾਬਲੇ ਵਾਲੀ ਥਾਂ ਉੱਤੇ ਮਿਲੀ। ਪੁਲੀਸ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਹਾਲੇ ਜਾਰੀ ਹੈ। ਪਿੰਡ 'ਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਅੱਜ ਤੜਕੇ ਫੌਜ ਅਤੇ ਪੁਲੀਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਜਿਵੇਂ ਹੀ ਸੁਰੱਖਿਆ ਬਲਾਂ ਨੇ ਲੁਕੇ ਅਤਿਵਾਦੀਆਂ ਨੂੰ ਘੇਰ ਲਿਆ, ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।
Advertisement
Advertisement