ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾਈ
04:24 PM Nov 10, 2024 IST
Advertisement
ਨਵੀਂ ਦਿੱਲੀ, 10 ਨਵੰਬਰ
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਦਿਨੀਂ ਹਿੰਦੂ ਸਭਾ ਮੰਦਰ ਉੱਤੇ ਹੋਏ ਹਮਲੇ ਨੂੰ ਲੈ ਕੇ ਹਿੰਦੂ-ਸਿੱਖ ਜਥੇਬੰਦੀ ਵੱਲੋਂ ਦਿੱਤੇ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
Advertisement
ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਵੱਲੋਂ ਚਾਣਕਿਆਪੁਰੀ ਇਲਾਕੇ ਵਿਚ ਹਾਈ ਕਮਿਸ਼ਨ ਵੱਲ ਮਾਰਚ ਕੀਤਾ ਜਾ ਰਿਹਾ ਹੈ। ਪੁਲੀਸ ਨੇ ਕਿਹਾ ਕਿ ਉਸ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਹਾਈ ਕਮਿਸ਼ਨ ਦੇ ਬਾਹਰ ਰੋਕਾਂ ਵਧਾ ਦਿੱਤੀਆਂ ਹਨ। ਹਾਲਾਂਕਿ ਕੁਝ ਮੁਜ਼ਾਹਰਾਕਾਰੀਆਂ ਨੂੰ ਰੋਕਾਂ ’ਤੇ ਚੜ੍ਹਨ ਦੀ ਕੋਸ਼ਿਸ਼ ਕਰਦਿਆਂ ਦੇਖਿਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਅਸੀਂ ਰੋਸ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਕੈਨੇਡੀਅਨ ਹਾਈ ਕਮਿਸ਼ਨ ਦੇ ਬਾਹਰ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਹਨ ਤੇ ਬੈਰੀਕੇਡਿੰਗ ਵਧਾ ਦਿੱਤੀ ਹੈ।’’ -ਪੀਟੀਆਈ
Advertisement
Advertisement