ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਰਹੱਦਾਂ ’ਤੇ ਸੁਰੱਖਿਆ ਵਧਾਈ

10:00 AM May 24, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 23 ਮਈ
ਆਗਾਮੀ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਜਿੱਥੇ ਪੁਲੀਸ ਵੱਲੋਂ ਸ਼ਹਿਰ ’ਚ ਫਲੈਗ ਮਾਰਚ ਕੀਤਾ ਗਿਆ, ਉੱਥੇ ਹੀ ਪੰਜਾਬ ਸਰਹੱਦ ’ਤੇ ਨਾਕਿਆਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਪੰਜਾਬ ਸਰਹੱਦ ’ਤੇ ਦੇਸੂ ਮਲਕਾਣਾ, ਤਖ਼ਤਮੱਲ ਅਤੇ ਨਾਰੰਗ ਆਦਿ ਪੁਆਇੰਟਾਂ ’ਤੇ ਡਿਊਟੀ ਮੈਜਿਸਟਰੇਟ ਤਾਇਨਾਤ ਕਰ ਦਿੱਤੇ ਹਨ। ਦੇਸੂ ਮਲਕਾਣਾ ਬਲਾਕ ਵਿੱਚ ਤਾਇਨਾਤ ਡਿਊਟੀ ਮੈਜਿਸਟਰੇਟ ਨਹਿਰੀ ਵਿਭਾਗ ਦੇ ਏ.ਡੀ.ਓ. ਮੁਕੇਸ਼ ਸੁਥਾਰ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਬਲਾਕ ਵਿੱਚੋਂ ਲੰਘਣ ਵਾਲੇ ਵਾਹਨਾਂ ਖਾਸ ਕਰਕੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

Advertisement

Advertisement