For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾਈ

08:51 AM Jan 05, 2024 IST
ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾਈ
ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਬੇਹੋਸ਼ ਹੋਏ ਪੁਲੀਸ ਮੁਲਾਜ਼ਮ ਨੂੰ ਹਸਪਤਾਲ ਲਿਜਾਂਦੇ ਹੋਏ ਲੋਕ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜਨਵਰੀ
ਇੱਥੇ ਅੱਜ ਸਾਰਾ ਦਿਨ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਦੇ ਕਿਆਸ ਲੱਗਦੇ ਰਹੇ। ਇਸੇ ਕਰਕੇ ਮੀਡੀਆ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਸਿਵਲ ਲਾਈਨਜ਼ ਇਲਾਕੇ ਵਿੱਚ ਪਹੁੰਚ ਗਿਆ। ਇਸ ਦੇ ਮੱਦੇਨਜ਼ਰ ਪੁਲੀਸ ਨਫਰੀ ਵੀ ਵਧਾਈ ਗਈ। ਜਿਵੇਂ ਜਿਵੇਂ ਪੁਲੀਸ ਮੁਲਾਜ਼ਮ ਤਾਇਨਾਤ ਹੁੰਦੇ ਗਏ, ਉਵੇਂ ਉਵੇਂ ਮੀਡੀਆ ਕਰਮੀਆਂ ਦੀ ਗਿਣਤੀ ਵੀ ਵਧਦੀ ਗਈ। ਮੀਡੀਆ ਨੂੰ ਲੱਗਿਆ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਵੇਗੀ, ਜਿਸ ਕਰਕੇ ਪੁਲੀਸ ਦੀ ਨਫਰੀ ਵਧਾਈ ਜਾ ਰਹੀ ਹੈ। ਦਿੱਲੀ ਪੁਲੀਸ ਨੇ ਹਾਲਾਤ ਕਾਬੂ ਹੇਠ ਰੱਖਣ ਲਈ ਮੁੱਖ ਮੰਤਰੀ ਨਿਵਾਸ ਅੱਗਿਓਂ ਨਿਕਲਦੀ ਸੜਕ ਉਪਰ ਲਾਏ ਹੋਏ ਗੇਟ ਬੰਦ ਕਰ ਦਿੱਤੇ। ਇਸ ਦੌਰਾਨ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਦਿੱਲੀ ਪੁਲੀਸ ਦਾ ਇੱਕ ਏਐੱਸਆਈ ਅਚਾਨਕ ਬੇਹੋਸ਼ ਹੋ ਗਿਆ, ਜਿਸ ਮਗਰੋਂ ਅਚਾਨਕ ਭਗਦੜ ਮਚ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਜ਼ਿਕਰਯੋਗ ਹੈ ਕਿ ਈਡੀ ਵੱਲੋਂ ਕੇਜਰੀਵਾਲ ਨੂੰ ਤਿੰਨ ਨੋਟਿਸ ਭੇਜੇ ਜਾ ਚੁੱਕੇ ਹਨ ਅਤੇ ਮੁੱਖ ਮੰਤਰੀ ਤਿੰਨੋਂ ਵਾਰ ਹੀ ਈਡੀ ਕੋਲ ਨਹੀਂ ਗਏ‌। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਪ੍ਰੈਸ ਕਾਨਫਰੰਸਾਂ ਕਰ ਕੇ ਈਡੀ ਵੱਲੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੇ ਖ਼ਦਸ਼ੇ ਪ੍ਰਗਟਾਏ ਜਾ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×