ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ’ਚ ਅਕਾਲੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ: ਚੇਅਰਮੈਨ ਜੀਦਾਨ

10:32 AM Jan 21, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਜਨਵਰੀ
ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਭਾਵੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਕਰਾਰੀ ਹਾਰ ਹੋਣੀ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਣਖੀਲੇ ਲੋਕਾਂ ਨੇ ਲੰਘੀਆਂ ਵਿਧਾਨ ਸਭਾ ਚੋਣਾਂ ’ਚ ਸਾਰੇ ਬਾਦਲਾਂ ਨੂੰ ਤਕੜੀ ਪਟਕਣੀ ਦਿੱਤੀ ਸੀ ਅਤੇ ਜੇਕਰ ਬੀਬਾ ਬਾਦਲ ਉਦੋਂ ਹੀ ਉਮੀਦਵਾਰ ਹੁੰਦੇ ਤਾਂ ਉਨ੍ਹਾਂ ਦੀ ਵੀ ‘ਸ਼ਾਨਦਾਰ ਹਾਰ’ ਹੋਣੀ ਸੀ। ਸ੍ਰੀ ਜੀਦਾ ਨੇ ਕਿਹਾ ਕਿ ਪੰਜਾਬ ਵਿਰੋਧੀ ਕੰਮਾਂ ਕਾਰਨ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਇਹ ਹਸ਼ਰ ਹੋਇਆ ਸੀ ਅਤੇ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਥਿਤ ਨਸ਼ਾ ਤਸਕਰੀ, ਬੇੇਅਦਬੀ ਮਾਮਲਿਆਂ, ਕੋਟਕਪੂਰਾ ਤੇ ਬਹਬਿਲ ਕਾਂਡ ਸਮੇਂ 2015 ਤੋਂ ਉੱਠੀ ਬਾਦਲ ਵਿਰੋਧੀ ਹਨ੍ਹੇਰੀ ਹੋਰ ਤੇਜ਼ ਹੋ ਗਈ ਹੈ। ਉਨ੍ਹਾਂ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਜਿਸ ਤਰੀਕੇ ਨਾਲ ਪੰਜਾਬ ਦੀ ਬਰਬਾਦੀ ਕੀਤੀ ਗਈ, ਉਹ ਭੁੱਲੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਚਿੱਟੇ ਵਰਗੇ ਭਿਆਨਕ ਨਸ਼ੇ ’ਤ ਲਾ ਕਿ ਜਵਾਨੀ ਦਾ ਘਾਣ ਕੀਤਾ ਗਿਆ, ਉੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਸਮਰਥਨ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਪਿੱਠ ਵਿੱਚ ਛੁਰਾ ਮਰਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਚੋਣਾਂ ’ਚ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਕੇ ਸਬਕ ਸਿਖਾਉਣ ਲਈ ਉਤਾਵਲੇ ਹਨ।

Advertisement

Advertisement
Advertisement