ਰਾਮ ਮੰਦਰ ’ਚ ਤਾਇਨਾਤ ਸੁਰੱਖਿਆ ਕਰਮੀ ਦੀ ਗੋਲੀ ਲੱਗਣ ਕਾਰਨ ਮੌਤ
07:20 AM Jun 20, 2024 IST
Advertisement
ਅਯੁੱਧਿਆ, 19 ਜੂਨ
ਅਯੁੱਧਿਆ ਵਿੱਚ ਰਾਮ ਮੰਦਰ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਸੁਰੱਖਿਆ ਕਰਮੀ ਦੀ ਅੱਜ ਸਵੇਰੇ ਆਪਣੇ ਹੀ ਹਥਿਆਰ ਤੋਂ ਚੱਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਘਟਨਾ ਹਾਦਸਾ ਸੀ ਜਾਂ ਆਤਮਹੱਤਿਆ ਕੀਤੀ ਹੈ। ਪੁਲੀਸ ਅਨੁਸਾਰ ਘਟਨਾ ਅੱਜ ਸਵੇਰੇ 5:25 ਵਜੇ ਵਾਪਰੀ। ਇੰਸਪੈਕਟਰ ਜਨਰਲ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਸਪੈਸ਼ਲ ਸਕਿਓਰਿਟੀ ਫੋਰਸ ਦਾ ਜਵਾਨ ਸ਼ਤਰੂਘਨ ਵਿਸ਼ਵਕਰਮਾ (25) ਇੱਥੇ ਕਾਟੇਸ਼ਵਰ ਮੰਦਰ ਸਾਹਮਣੇ ਵੀਆਈਪੀ ਗੇਟ ’ਤੇ ਤਾਇਨਾਤ ਸੀ। ਪੁਲੀਸ ਨੇ ਕਿਹਾ ਕਿ ਜਾਂਚ ਤੇ ਪੋਸਟਮਾਰਟਮ ਰਿਪੋਰਟ ਮਗਰੋਂ ਹੀ ਸਭ ਕੁੱਝ ਸਪੱਸ਼ਟ ਹੋ ਸਕੇਗਾ। ਪਿਛਲੇ ਸਾਲ 25 ਅਗਸਤ ਨੂੰ ਘਟੀ ਇਸੇ ਤਰ੍ਹਾਂ ਦੀ ਘਟਨਾ ਵਿੱਚ ਰਾਮ ਜਨਮਭੂਮੀ ਦੀ ਸੁਰੱਖਿਆ ਵਿੱਚ ਤਾਇਨਾਤ ਪੀਏਸੀ ਦੇ ਇੱਕ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਦੋਂ ਵੀ ਦੱਸਿਆ ਗਿਆ ਸੀ ਕਿ ਉਸ ਨੂੰ ਆਪਣੇ ਹੀ ਸਰਵਿਸ ਹਥਿਆਰ ਨਾਲ ਗੋਲੀ ਲੱਗੀ ਸੀ। -ਪੀਟੀਆਈ
Advertisement
Advertisement