ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਚੇਵਾਲ ਨੇ ਰਾਜ ਸਭਾ ਵਿੱਚ ਚੁੱਕਿਆ ਬਾਗ਼ਬਾਨੀ ਕਿਸਾਨਾਂ ਦਾ ਮੁੱਦਾ

06:43 AM Aug 06, 2024 IST
ਸੰਸਦ ਵਿੱਚ ਬਾਗ਼ਬਾਨੀ ਕਰਨ ਵਾਲੇ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ।

ਪੱਤਰ ਪ੍ਰੇਰਕ
ਜਲੰਧਰ, 5 ਅਗਸਤ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਗ਼ਬਾਨੀ ਕਰਨ ਵਾਲੇ ਕਿਸਾਨਾਂ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਹੈ। ਉਨ੍ਹਾਂ ਹੈਰਾਨੀ ਪ੍ਰਗਟਾਉਂਦਿਆ ਕਿਹਾ ਕਿ ਸਰਕਾਰ ਹੋਰ ਫ਼ਸਲਾਂ ਦੇ ਉਜਾੜੇ ਦਾ ਤਾਂ ਮੁਆਵਜ਼ਾ ਦਿੰਦੀ ਹੈ ਪਰ ਬਾਗਾਂ ਦੇ ਉਜਾੜੇ ਬਾਰੇ ਇੱਕ ਧੇਲਾ ਵੀ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਜਿਵੇਂ ਕੁਦਰਤੀ ਆਫ਼ਤਾਂ ਕਾਰਨ ਹੋਰ ਫ਼ਸਲਾਂ ਦੇ ਨੁਕਸਾਨ ਦੀ ਸਥਿਤੀ ਵਿੱਚ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ, ਉਸੇ ਤਰ੍ਹਾਂ ਬਾਗ਼ਬਾਨੀ ਕਰਨ ਵਾਲੇ ਕਿਸਾਨਾਂ ਨੂੰ ਵੀ ਦਿੱਤਾ ਜਾਵੇ ਜਦੋਂ ਉਨ੍ਹਾਂ ਦੇ ਬਾਗਾਂ ਦਾ ਨੁਕਸਾਨ ਹੁੰਦਾ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਫਾਜ਼ਿਲਕਾ, ਅਬੋਹਰ, ਹੁਸ਼ਿਆਰਪੁਰ ਅਤੇ ਹੋਰ ਥਾਵਾਂ ’ਤੇ ਕਿੰਨੂਆਂ ਦੇ ਬਾਗ ਵੱਡੇ ਪੱਧਰ ’ਤੇ ਲਗਾਏ ਗਏ ਹਨ, ਪਰ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਣ ਤੋਂ ਬਾਅਦ, ਬਹੁਤ ਸਾਰੇ ਬਾਗ਼ਬਾਨੀ ਕਰਨ ਵਾਲੇ ਕਿਸਾਨਾਂ ਨੇ ਇਸ ਤੋਂ ਤੌਬਾ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਹਰੇ ਭਰੇ ਬਾਗਾਂ ਨੂੰ ਪੁੱਟਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਮਾਲਵੇ ਖੇਤਰ ਵਿੱਚ ਬਾਗ਼ਬਾਨੀ ਨਹਿਰੀ ਪਾਣੀ ’ਤੇ ਨਿਰਭਰ ਹੈ, ਕਿਉਂਕਿ ਇਨ੍ਹਾਂ ਦਾ ਧਰਤੀ ਹੇਠਲਾ ਪਾਣੀ ਖਾਰਾ ਹੈ। ਇਸ ਨਾਲ ਬਾਗਾਂ ਦਾ ਵੀ ਨੁਕਸਾਨ ਹੋ ਰਿਹਾ ਹੈ।
ਪਿਛਲੇ ਦੋ ਸਾਲਾਂ- ਸਾਲ 2021-22 ਅਤੇ 2022-23 ਦੌਰਾਨ ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਲਗਭਗ 40,000 ਏਕੜ ਵਿੱਚ ਲੱਗੇ ਬਾਗਾਂ ਨੂੰ ਕਿਸਾਨਾਂ ਨੇ ਜਲਵਾਯੂ ਤਬਦੀਲੀ ਕਾਰਨ ਹੋਏ ਨੁਕਸਾਨ ਕਾਰਨ ਪੁੱਟ ਦਿੱਤਾ ਸੀ। ਸੰਤ ਸੀਚੇਵਾਲ ਨੇ ਕਿਹਾ ਜਲਵਾਯੂ ਪਰਿਵਰਤਨ ਦਾ ਬਾਗ਼ਬਾਨੀ ’ਤੇ ਸਭ ਤੋਂ ਬੁਰਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਮੇਤ ਦੇਸ਼ ਭਰ ਦੇ ਬਾਗ਼ਬਾਨੀ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਸਬਸਿਡੀਆਂ ਦਿੱਤੀਆਂ ਜਾਣ ਤਾਂ ਜੋ ਕਿਸਾਨ ਬਾਗ਼ਬਾਨੀ ਵੱਲ ਮੁੜਨ ਅਤੇ ਆਪਣੇ ਫ਼ਲਾਂ ਦੇ ਮੰਡੀਕਰਨ ਦਾ ਪ੍ਰਬੰਧ ਕਰ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤੋ ਬਾਗ਼ਬਾਨੀ ਲਈ ਵਰਤੇ ਜਾਣ ਵਾਲੇ ਸੰਦ ਅਤੇ ਮਸ਼ੀਨਰੀ ਸਸਤੀ ਕੀਤੀ ਜਾਵੇ।

Advertisement

Advertisement
Advertisement