ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਚੇਵਾਲ ਨੇ ਕੈਂਸਰ ਦੇ ਇਲਾਜ ਬਾਰੇ ਸੰਸਦ ’ਚ ਸਵਾਲ ਉਠਾਏ

05:17 AM Mar 13, 2025 IST
featuredImage featuredImage
ਰਾਜ ਸਭਾ ਵਿੱਚ ਸੰਬੋਧਨ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ।

ਪੱਤਰ ਪ੍ਰੇਰਕ
ਜਲੰਧਰ, 12 ਮਾਰਚ
ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੌਜੂਦਾ ਸੰਸਦੀ ਸੈਸ਼ਨ ਦੌਰਾਨ ਕੈਂਸਰ ਇਲਾਜ ਦੀ ਲਾਗਤ ਘਟਾਉਣ ਅਤੇ ਦੇਸ਼ ਦੀਆਂ ਨਦੀਆਂ ਦੀ ਸਫ਼ਾਈ ਨੂੰ ਲੈ ਕੇ ਕੇਂਦਰ ਸਰਕਾਰ ਦੀ ਯੋਜਨਾ ਬਾਰੇ ਗੰਭੀਰ ਸਵਾਲ ਉਠਾਏ। ਸੰਤ ਸੀਚੇਵਾਲ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੂੰ ਪੁੱਛਿਆ ਕਿ ਸਰਕਾਰ ਨੇ ਕੈਂਸਰ ਦੇ ਇਲਾਜ ਦੀ ਲਾਗਤ ਘਟਾਉਣ ਲਈ ਕੀ ਯੋਜਨਾ ਬਣਾਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਂਸਰ ਰੋਗੀਆਂ ਲਈ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਸਸਤੀ ਕੀਤੀਆਂ ਜਾਣ, ਇਨ੍ਹਾਂ ਉੱਤੇ ਸਬਸਿਡੀ ਦਿੱਤੀ ਜਾਵੇ ਅਤੇ ਇਲਾਜ ਨੂੰ ਬੀਮਾ ਯੋਜਨਾਵਾਂ ਅਧੀਨ ਲਿਆ ਜਾਵੇ। ਕਿਉਂਕਿ ਕੈਂਸਰ ਦੀ ਸਭ ਤੋਂ ਵੱਧ ਮਾਰ ਗਰੀਬ ਵਰਗ ਤੇ ਪੈ ਰਹੀ ਹੈ। ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਨੇ ਘੱਟੋ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਖਾਸ ਰਾਹਤ ਯੋਜਨਾ ਤਿਆਰ ਕੀਤੀ ਹੈ। ਸੰਤ ਸੀਚੇਵਾਲ ਨੇ ਪੁੱਛਿਆ ਕਿ ਪੰਜਾਬ ਵਿੱਚ ਦਿਮਾਗੀ ਤੌਰ ’ਤੇ ਅਪਾਹਜ ਬੱਚਿਆਂ ਦੇ ਪੈਦਾ ਹੋਣ ਦੇ ਕਾਰਨਾਂ ’ਤੇ ਕੋਈ ਵਿਸ਼ਲੇਸ਼ਣ ਜਾਂ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਜਿਹੀ ਕੋਈ ਗਿਣਤੀ ਜਾਂ ਖੋਜ ਮੌਜੂਦ ਨਹੀਂ ਤਾਂ ਇਸ ਗੰਭੀਰ ਸਮੱਸਿਆ ਦਾ ਹੱਲ ਕਿਵੇਂ ਲੱਭਿਆ ਜਾਵੇਗਾ। ਨਦੀਆਂ ਦੀ ਸਫ਼ਾਈ ਬਾਰੇ ਸਰਕਾਰੀ ਯੋਜਨਾਵਾਂ ਦੇ ਬਾਰੇ ਸੰਤ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਤੋਂ ਪੁੱਛਿਆ ਕਿ ਸਰਕਾਰ ਨੇ ਪੰਜਾਬ ਸਮੇਤ ਦੇਸ਼ ਦੀਆਂ ਪ੍ਰਮੁੱਖ ਨਦੀਆਂ ਦੀ ਸਫਾਈ ਲਈ ਕੀ ਕਦਮ ਉਠਾਏ ਹਨ।

Advertisement

Advertisement