For the best experience, open
https://m.punjabitribuneonline.com
on your mobile browser.
Advertisement

ਕੰਮਾਂ ਬਦਲੇ ਲੋਕਾਂ ਤੋਂ ਸਹਿਯੋਗ ਮੰਗ ਰਹੇ ਹਾਂ: ਜੀਪੀ

06:50 AM Apr 08, 2024 IST
ਕੰਮਾਂ ਬਦਲੇ ਲੋਕਾਂ ਤੋਂ ਸਹਿਯੋਗ ਮੰਗ ਰਹੇ ਹਾਂ  ਜੀਪੀ
ਪਿੰਡ ਈਸੜੂ ’ਚ ‘ਆਪ’ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਤਰੁਨਪ੍ਰੀਤ ਸੌਂਦ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 7 ਅਪਰੈਲ
ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਬਲਾਕ ਪ੍ਰਧਾਨ ਜਤਿੰਦਰਜੋਤ ਸਿੰਘ ਜੋਤੀ ਦੇ ਗ੍ਰਹਿ ਈਸੜੂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਦਿਨ ਪ੍ਰਤੀ ਦਿਨ ਤਰੱਕੀ ਪੱਖੋਂ ਨਵੀਂਆਂ ਬੁਲੰਦੀਆਂ ਛੂਹ ਰਿਹਾ ਹੈ, ਜਦਕਿ ਵਿਰੋਧੀਆਂ ਨੇ 70 ਸਾਲ ਪੰਜਾਬ ਦੀ ਜਨਤਾ ਨੂੰ ਮੂਰਖ ਬਣਾ ਕੇ ਸੱਤਾ ’ਚ ਬਣੇ ਰਹਿਣ ਨੂੰ ਹੀ ਅਹਿਮੀਅਤ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਦੀ ਵਾਗਡੋਰ ਭਗਵੰਤ ਸਿੰਘ ਮਾਨ ਨੇ ਸੰਭਾਲੀ ਹੈ ਉਦੋਂ ਤੋਂ ਪੰਜਾਬ ਦੇ ਨੌਜਵਾਨਾਂ ਨੂੰ 45000 ਸਰਕਾਰੀ ਨੌਕਰੀਆਂ, 24 ਘੰਟੇ ਬਿਜਲੀ, ਬਿਜਲੀ ਦੇ ਬਿੱਲ ਜ਼ੀਰੋ, ਭ੍ਰਿਸ਼ਟਾਚਾਰੀਆਂ ਵਿਰੁੱਧ ਸਖਤ ਕਾਰਵਾਈ, ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਨਵੀਆਂ ਉਦਯੋਗਿਕ ਕੰਪਨੀਆਂ, 450 ਮੁਹੱਲਾ ਕਲੀਨਿਕ, 12 ਟੌਲ ਪਲਾਜ਼ੇ ਬੰਦ, ਐਮੀਨੈਂਸ ਸਕੂਲਾਂ ਦੀ ਸ਼ੁਰੂਆਤ, ਸੂਏ ਤੇ ਕੱਸੀਆਂ ਨੂੰ ਪੱਕਾ ਕਰਨ ਆਦਿ ਬੇਅਥਾਹ ਲੋਕ ਭਲਾਈ ਦੇ ਕੰਮ ਕੀਤੇ, ਜਿਨ੍ਹਾਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਇਨ੍ਹਾਂ ਕੰਮਾਂ ਨੂੰ ਅਸੀਂ ਲੋਕਾਂ ਦੀ ਕਚਹਿਰੀ ’ਚ ਰੱਖ ਕੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕਰ ਰਹੇ ਹਾਂ ਤੇ ਉਨ੍ਹਾਂ ਨੂੰ ਉਮੀਦ ਤੋਂ ਵੱਧ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ।

Advertisement

Advertisement
Author Image

Advertisement
Advertisement
×