For the best experience, open
https://m.punjabitribuneonline.com
on your mobile browser.
Advertisement

ਦੋ ਸਾਲਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ: ਮੀਤ ਹੇਅਰ

07:04 AM May 31, 2024 IST
ਦੋ ਸਾਲਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ  ਮੀਤ ਹੇਅਰ
ਲਹਿਰਾਗਾਗਾ ਦੇ ਪਿੰਡਾਂ ਵਿੱਚ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਮੀਤ ਹੇਅਰ।
Advertisement

ਬੀਰਬਲ ਰਿਸ਼ੀ
ਧੂਰੀ, 30 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਓਂਕਾਰ ਸਿੰਘ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਕਈ ਮੀਟਿੰਗਾਂ ਤੋਂ ਇਲਾਵਾ ਟਰੱਕ ਯੂਨੀਅਨ ਧੂਰੀ, ਵਾਰਡ ਨੰਬਰ ਇੱਕ ਅਤੇ ਯੋਗੀਆ ਦੇ ਮੁਹੱਲੇ ਵਿੱਚ ਤਿੰਨ ਪ੍ਰਭਾਵਸ਼ਾਲੀ ਚੋਣ ਜਲਸੇ ਕੀਤੇ ਗਏ। ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੋੜ, ਚੇਅਰਮੈਨ ਵੇਅਰਹਾਊਸ ਸਤਿੰਦਰ ਚੱਠਾ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਪਾਰਟੀ ਉਮੀਦਵਾਰ ਮੀਤ ਹੇਅਰ ਨੂੰ ਵੱਡੀ ਲੀਡ ਨਾਲ ਜਿਤਾਉਣਦਾ ਸੱਦਾ ਦਿੱਤਾ। ‘ਆਪ’ ਉਮੀਦਵਾਰ ਗੁਰਮੀਤ ਸਿੰਘ ਹੇਅਰ ਨੇ ਸੋਸ਼ਲ ਮੀਡੀਆ ਰਾਹੀਂ ਪਾਰਟੀ ਦੇ ਆਗੂ ਵਰਕਰਾਂ ਵੱਲੋਂ ਅੱਤ ਦੀ ਗਰਮੀ ਦੇ ਬਾਵਜੂਦ ਪਿਛਲੇ ਮਹੀਨੇ ਡੇਢ ਮਹੀਨੇ ਤੋਂ ਵਿੱਢੀ ਚੋਣ ਮੁਹਿੰਮ ਲਈ ਹਮੇਸ਼ਾ ਰਿਣੀ ਰਹਿਣ ਦਾ ਵਾਅਦਾ ਕਰਦਿਆਂ ਅਪੀਲ ਕੀਤੀ ਕਿ ਹੁਣ ਪਹਿਲੀ ਜੂਨ ਨੂੰ ਸਿਰਫ ਇੱਕ ਦਿਨ ਹੋਰ ਆਗੂ ਵਰਕਰ ਗਰਮੀ ਦੀ ਪਰਵਾਹ ਨਾ ਕਰਦੇ ਹੋਏ ‘ਸਰਪੰਚੀ ਚੋਣਾਂ’ ਵਾਂਗ ਇੱਕ-ਇੱਕ ਵੋਟ ’ਤੇ ਭੁਗਤਾਉਣ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਪਾਰਲੀਮੈਂਟ ਵਿੱਚ ਜਾਣ ’ਤੇ ਇਲਾਕੇ ਦੀ ਤਰੱਕੀ ਅਤੇ ਵੋਟਰਾਂ ਦੇ ਅਹਿਸਾਨ ਦਾ ਮੁੱਲ ਮੋੜਨ ਦਾ ਵਾਅਦਾ ਕੀਤਾ। ­

Advertisement

ਪਿੰਡਾਂ ’ਚ ਔਰਤਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ

ਲਹਿਰਾਗਾਗਾ (ਪੱਤਰ ਪ੍ਰੇਰਕ): ਲੋਕ-ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਅਤੇ ਔਰਤਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ 2 ਸਾਲਾਂ ’ਚ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਲਈ ਗਿਣਨਯੋਗ ਕੰਮ ਕੀਤੇ ਹਨ।

Advertisement
Author Image

joginder kumar

View all posts

Advertisement
Advertisement
×