ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੱਕ ਕੁਇੰਟਲ ਪਲਾਸਟਿਕ ਦੇ ਲਿਫਾਫ਼ੇ ਜ਼ਬਤ

11:04 AM Aug 21, 2020 IST

ਪਰਸ਼ੋਤਮ ਬੱਲੀ
ਬਰਨਾਲਾ, 20 ਅਗਸਤ

Advertisement

ਪਲਾਸਟਿਕ ਕੈਰੀ ਬੈਗਜ਼ ਕੰਟਰੋਲ ਐਕਟ 2005 ਤਹਿਤ ਨਗਰ ਕੌਂਸਲ ਬਰਨਾਲਾ ਵੱਲੋਂ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਰਨਾਲਾ ਦੇ ਨੇੜੇ ਚੈਕਿੰਗ ਦੌਰਾਨ ਕਰੀਬ 1 ਕੁਇੰੰਟਲ 5 ਕਿੱਲੋ ਪਲਾਸਟਿਕ ਦੇ ਪਾਬੰਦੀਸ਼ੁਦਾ ਲਿਫਾਫੇ ਸੁਪਰਡੈਂਟ ਹਰਪ੍ਰੀਤ ਸਿੰਘ ਅਤੇ ਕਲਰਕ ਗੁਰਮੀਤ ਸਿੰਘ ਦੀ ਟੀਮ ਵੱਲੋਂ ਫੜੇ ਗਏ। ਇਸ ਮੌਕੇ ਦਫ਼ਤਰ ਨਗਰ ਕੌਂਸਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਪਲਾਸਟਿਕ ਕੈਰੀ ਬੈਗਜ਼ ਕੰਟਰੋਲ ਐਕਟ 2005 ਨੂੰ ਮੁੱਖ ਰੱਖਦੇ ਹੋਏ ਪਲਾਸਟਿਕ ਕੈਰੀ ਬੈਗਜ਼ ਦੀ ਵਰਤੋਂ ਨਾ ਕੀਤੀ ਜਾਵੇ।

ਪੌਲੀਥੀਨ ਦੇ ਲਿਫ਼ਾਫੇ ਵਰਤਣ ਵਾਲਿਆਂ ਦੇ ਚਾਲਾਨ

Advertisement

ਹੰਡਿਆਇਆ (ਕੁਲਦੀਪ ਸੂਦ): ਡਿਪਟੀ ਕਮਿਸਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵਰਜੀਤ ਵਾਲੀਆ ਦੀ ਅਗਵਾਈ ਅਤੇ ਨਗਰ ਪੰਚਾਇਤ ਹੰਡਿਆਇਆ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਕਸਬਾ ਹੰਡਿਆਇਆ ਵਿੱਚ ਪਲਾਸਟਿਕ ਦੇ ਲਿਫ਼ਾਫਿਆਂ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ। ਕਾਰਜਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਹੋਈ ਇਸ ਚੈਕਿੰਗ ਤਹਿਤ ਦੁਕਾਨਾਂ ਤੋਂ ਪਲਾਸਟਿਕ ਦੇ ਲਿਫ਼ਾਫੇ ਜ਼ਬਤ ਕੀਤੇ ਗਏ ਅਤੇ ਸਬੰਧਤ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ। ਇਸ ਤਹਿਤ 5 ਚਾਲਾਨ ਕਰ ਕੇ 1300 ਰੁਪਏ ਜੁਰਮਾਨਾ ਕੀਤਾ ਗਿਆ। ਇਸ ਮੌਕੇ 8 ਕਿਲੋ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ।

Advertisement
Tags :
ਕੁਇੰਟਲਪਲਾਸਟਿਕਲਿਫਾਫੇ