100 ਗ੍ਰਾਮ ਹੈਰੋਇਨ ਸਣੇ ਕਾਬੂ
08:53 AM Sep 07, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 6 ਸਤੰਬਰ
ਸੀਆਈਏ-1 ਅੰਬਾਲਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਮਹੇਸ਼ ਨਗਰ ਖੇਤਰ ਪਾਵਰ ਹਾਊਸ ਟੀ-ਪੁਆਇੰਟ ਟਾਂਗਰੀ ਬੰਨ੍ਹ ਬਬਿਆਲ ਦੇ ਲਾਗਿਓਂ ਸੈਮਸਨ ਵਾਸੀ ਦਿਆਲ ਬਾਗ, ਅੰਬਾਲਾ ਛਾਉਣੀ ਨੂੰ 100 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਰੋਜ਼ਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਸੀਆਈਏ-1 ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਪਾਵਰ ਹਾਊਸ ਟੀ-ਪੁਆਇੰਟ ਟਾਂਗਰੀ ਬੰਨ੍ਹ ਬਬਿਆਲ ਲਾਗੇ ਨਸ਼ੀਲੇ ਪਦਾਰਥਾਂ ਸਣੇ ਖੜ੍ਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੈਮਸਨ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਨੇ ਦੋ ਦਿਨ ਦੇ ਰਿਮਾਂਡ ’ਤੇ ਲਿਆ ਹੈ।
Advertisement
Advertisement
Advertisement