ਸਵਾ ਕਿਲੋ ਅਫੀਮ ਸਣੇ ਕਾਬੂ
06:47 AM Sep 03, 2024 IST
ਪੱਤਰ ਪ੍ਰੇਰਕ
ਲਾਲੜੂ, 2 ਸਤੰਬਰ
ਹੰਡੇਸਰਾ ਪੁਲੀਸ ਨੇ ਇੱਕ ਨਸ਼ਾ ਤਸਕਰ ਕੋਲੋਂ ਇਕ ਕਿਲੋ ਦੋ ਸੌ ਗ੍ਰਾਮ ਅਫੀਮ ਬਰਾਮਦ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਜੀਵਨ ਸਿੰਘ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਜਣੇ ਕੋਲੋਂ ਇੱਕ ਕਿਲੋ 200 ਗ੍ਰਾਮ ਅਫੀਮ ਬਰਾਮਦ ਹੋਈ ਹੈ। ਨਸ਼ਾ ਤਸਕਰ ਦੀ ਪਛਾਣ ਅਜੇ ਪਾਲ ਵਾਸੀ ਪਿੰਡ ਕਟਾਰੌਲੀ (ਯੂਪੀ) ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਹੰਡੇਸਰਾ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ ਹੁਣ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
Advertisement