ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੈਰੋਇਨ ਅਤੇ ਕਾਰ ਸਣੇ ਕਾਬੂ

10:55 AM Aug 18, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 17 ਅਗਸਤ
ਖੇਤਰ ਦੇ ਪਿੰਡ ਚੋੋਰਮਾਰ ਖੇੜਾ ਤੋਂ ਸੀਆਈਏ ਸਟਾਫ ਡੱਬਵਾਲੀ ਦੀ ਟੀਮ ਨੇ 9 ਗ੍ਰਾਮ 45 ਮਿਲੀਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਣੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ ਡੱਬਵਾਲੀ ਦੇ ਸਬ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਕੁਲਦੀਪ ਕੁਮਾਰ ਵਾਸੀ ਚੋਰਮਾਰ ਖੇੜਾ ਵਜੋਂ ਹੋਈ ਹੈ। ਮੁਲਜ਼ਮ ਖਿਲਾਫ ਥਾਣਾ ਔਢਾਂ ’ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਜਿੰਦਰ ਕੁਮਾਰ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚੋਰਮਾਰ ਖੇੜਾ ਤੋਂ ਜਗਮਾਲਵਾਲੀ ਰੋਡ ’ਤੇ ਸ਼ਰਾਬ ਦੇ ਠੇਕੇ ’ਤੇ ਖੜ੍ਹੇ ਹੋ ਕੇ ਵਾਹਨਾਂ ਦੀ ਜਾਂਚ ਕਰ ਸਨ। ਉਨ੍ਹਾਂ ਚਿੱਟੇ ਰੰਗ ਦੀ ਕਾਰ ਪਿੰਡ ਚੋਰਮਾਰ ਖੇੜਾ ਵੱਲ ਆਉਂਦੀ ਦਿਖਾਈ ਦਿੱਤੀ। ਪੁਲੀਸ ਨੂੰ ਦੇਖ ਕੇ ਮੁਲਜ਼ਮ ਨੇ ਗੱਡੀ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਰਜਿੰਦਰ ਕੁਮਾਰ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 9 ਗ੍ਰਾਮ 45 ਗ੍ਰਾਮ ਹੈਰੋਇਨ ਬਰਾਮਦ ਹੋਈ।

Advertisement

Advertisement