For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਸੇਜਲ ਅੱਖਾਂ ਅੰਤਿਮ ਵਿਦਾਈ

09:58 AM Sep 01, 2024 IST
ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਸੇਜਲ ਅੱਖਾਂ ਅੰਤਿਮ ਵਿਦਾਈ
ਸੁਰਜੀਤ ਸਿੰਘ ਕੋਹਲੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 31 ਅਗਸਤ
ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (73) ਨੂੰ ਅੱਜ ਹਜ਼ਾਰਾਂ ਦੀ ਗਿਣਤੀ ’ਚ ਸੇਜਲ ਅੱਖਾਂ ਵੱਲੋਂ ਅੰਤਮ ਵਿਦਾਈ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਇੱਥੇ ਰਾਜਪੁਰਾ ਰੋਡ ’ਤੇ ਸਥਿਤ ਬੀਰ ਜੀ ਦੇ ਸਮਸ਼ਾਨਘਾਟ ਵਿੱਚ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਗੁਰਜੀਤ ਸਿੰਘ ਕੋਹਲੀ ਨੇ ਦਿਖਾਈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਮ੍ਰਿਤਕ ਦੇਹ ’ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ ਅਤੇ ਡਾ. ਬਲਬੀਰ ਸਿੰਘ ਨੇ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪਟਿਆਲਾ ਪੁਲੀਸ ਦੀ ਟੁਕੜੀ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸਲਾਮੀ ਦਿੱਤੀ। ਇਸ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ, ਏਡੀਜੀਪੀ ਏਐੱਸ ਰਾਏ, ਡੀਆਈਜੀ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਡਾ. ਨਾਨਕ ਸਿੰਘ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਵੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਰੱਖ ਕੇ ਆਪਣੀ ਸ਼ਰਧਾਂਜਲੀ ਭੇਟ ਕੀਤੀ। ਪਰਿਵਾਰਕ ਸੂਤਰਾਂ ਮੁਤਾਬਕ ਸਵਰਗੀ ਕੋਹਲੀ ਦੇ ਫੁੱਲ ਚੁਗਣ ਅਤੇ ਅੰਗੀਠਾ ਸੰਭਾਲਣ ਦੀ ਰਸਮ ਮਿਤੀ ਪਹਿਲੀ ਸਤੰਬਰ ਨੂੰ ਸਵੇਰੇ 9 ਵਜੇ ਬੀਰ ਜੀ ਦੇ ਸਮਸ਼ਾਨਘਾਟ ਵਿੱਚ ਨਿਭਾਈ ਜਾਵੇਗੀ ਅਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦਿਨ ਸ਼ੁੱਕਰਵਾਰ 6 ਸਤੰਬਰ ਨੂੰ ਬਾਅਦ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਮੋਤੀ ਬਾਗ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਜਗਦੀਪ ਸਿੰਘ ਜੱਗਾ, ਪ੍ਰੀਤੀ ਮਲਹੋਤਰਾ, ਕੁੰਦਨ ਗੋਗੀਆ, ਸਾਬਕਾ ਐੱਮਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਐੱਮਐੱਲਏ ਮਦਨ ਲਾਲ ਜਲਾਲਪੁਰ, ਸੰਜੀਵ ਬਿੱਟੂ ਮੌਜੂਦ ਸਨ।

Advertisement
Advertisement
Author Image

Advertisement