ਚੋਣ ਡਿਊਟੀ: ਮਿੱਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਮਾਣ ਭੱਤਾ
08:10 AM May 16, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਈ
ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿੱਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿੱਡ-ਡੇਅ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ’ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ’ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਵੀ ਮਿੱਡ-ਡੇਅ ਮੀਲ ਵਰਕਰਾਂ ਦੀ ਤਰਜ਼ ’ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।
Advertisement
Advertisement